ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

By  Shanker Badra May 1st 2019 12:04 PM -- Updated: May 1st 2019 12:07 PM

ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ:ਚੰਡੀਗੜ੍ਹ: ਫਾਦਰ ਐਂਥਨੀ ਕਰੋੜਾਂ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਨਾਮਜ਼ਦ 2 ਪੁਲਿਸ ਅਧਿਕਾਰੀ ASI ਜੋਗਿੰਦਰ ਸਿੰਘ ਅਤੇ ASI ਰਾਜਪ੍ਰੀਤ ਸਿੰਘ ਨੂੰ ਬੀਤੇ ਕੱਲ ਕੇਰਲ ਦੇ ਕੋਚੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਕੇਰਲਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ASI ਜੋਗਿੰਦਰ ਸਿੰਘ ਅਤੇ ASI ਰਾਜਪ੍ਰੀਤ ਸਿੰਘ ਨੂੰ ਟ੍ਰਾਂਸਿਟ ਰਿਮਾਂਡ 'ਤੇ ਮੋਹਾਲੀ ਹਵਾਈ ਜਹਾਜ਼ ਰਾਹੀਂ ਵਿਸ਼ੇਸ਼ ਮਨਜ਼ੂਰੀ 'ਤੇ ਲਿਆਂਦਾ ਜਾ ਰਿਹਾ ਹੈ।

Father Anthony Madassary Case 2 police Employees Transit Remand Punjab
ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਇਸ ਦੇ ਲਈ ਐੱਸ.ਆਈ.ਟੀ ਦੇ ਮੁਖੀ ਅਤੇ ਆਈ.ਜੀ ਕ੍ਰਾਈਮ ਪੀਕੇ ਸਿਨ੍ਹਾ ਅਤੇ ਏਆਈ ਜੀ ਰਾਕੇਸ਼ ਕੌਸ਼ਲ ਕੋਚੀ ਪੁੱਜੇ ਹਨ।ਉਨ੍ਹਾਂ ਦੇ ਅੱਜ ਰਾਤ ਜਾਂ ਭਲਕੇ ਪੁੱਜਣ ਦੀ ਆਸ ਹੈ।ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਕੱਲ੍ਹ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।

Father Anthony Madassary Case 2 police Employees Transit Remand Punjab
ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਜ਼ਿਕਰਯੋਗ ਹੈ ਕਿ ਜਲੰਧਰ ਦੇ ਪ੍ਰਤਾਪੁਰਾ ਸਥਿਤ ਗਿਰਜਾਘਰ ਐਮਐਫਜੇ ਹਾਊਸ ਦੇ ਫਾਦਰ ਐਂਥਨੀ ਦੇ ਘਰ ਤੋਂ ਖੰਨਾ ਪੁਲਿਸ ਨੇ ਪਿਛਲੇ ਦਿਨੀ ਕਰੋੜਾਂ ਰੁਪਏ ਫੜਨ ਦਾ ਦਾਅਵਾ ਕੀਤਾ ਸੀ।ਜਿਸ ਤੋਂ ਬਾਅਦ ਫਾਦਰ ਐਂਥਨੀ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਖੰਨਾ ਪੁਲਿਸ ਉੱਤੇ ਕਰੋੜਾਂ ਰੁਪਏ ਗਾਇਬ ਕਰਨ ਦਾ ਦੋਸ਼ ਲਾ ਦਿੱਤਾ।

Father Anthony Madassary Case 2 police Employees Transit Remand Punjab
ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੁਸ਼ਿਆਰਪੁਰ : ਦੋ ਮਾਸੂਮ ਬੱਚੀਆਂ ਦੇ ਪਿਓ ਦੀ ਇਟਲੀ ‘ਚ ਹੋਈ ਮੌਤ , ਪਿੰਡ ਵਿਚ ਸੋਗ ਦੀ ਲਹਿਰ

ਫਾਦਰ ਐਂਥਨੀ ਵੱਲੋਂ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ ਕਿ ਪੁਲਿਸ ਨੇ ਰੇਡ ਦੌਰਾਨ ਉਨ੍ਹਾਂ ਦੇ ਘਰ ਤੋਂ 16 ਕਰੋੜ ਦੀ ਰਕਮ ਬਰਾਮਦ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਸਿਰਫ 9 ਕਰੋੜ 60 ਲੱਖ ਹੀ ਜਨਤਕ ਕੀਤੇ ਗਏ ਸਨ।ਜਿਸ ਤੋਂ ਬਾਅਦ ਇਹ ਦੋਵੇਂ ਪੁਲਿਸ ਅਧਿਕਾਰੀ ਫਰਾਰ ਹੋ ਗਏ ਸਨ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post