ਗੰਗ ਕਨਾਲ ਨਹਿਰ 'ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

By  Jashan A September 26th 2019 03:28 PM

ਗੰਗ ਕਨਾਲ ਨਹਿਰ 'ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ,ਫਾਜ਼ਿਲਕਾ: ਪੰਜਾਬ ਤੋਂ ਰਾਜਸਥਾਨ ਜਾਂਦੀ ਗੰਗ ਕਨਾਲ ਨਹਿਰ 'ਚ ਕਾਰ ਡਿੱਗਣ ਕਾਰਨ ਇਕ ਪਰਿਵਾਰ ਦੇ 6 ਜਣਿਆਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਮਰਨ ਵਾਲਿਆਂ ਵਿਚ ਚਾਰ ਬੱਚੇ ਅਤੇ ਦੋ ਮਹਿਲਾਵਾਂ ਸ਼ਾਮਲ ਹਨ।

Car Accident ਬੱਚਿਆਂ ਦੀ ਉਮਰ 4 ਤੋਂ 10 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਵਾਲ ਵਾਲ ਬਚ ਗਿਆ।ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਤੋਂ ਇਕ ਪਰਿਵਾਰ ਪਿੰਡ ਅੱਚਾਡਿੱਗੀ ਜਾ ਰਿਹਾ ਸੀ ਜਦ ਉਹ ਪਿੰਡ ਜੰਡਵਾਲਾ ਮੀਰਾਸਾਂਗਲਾ ਕੋਲ ਪੁੱਜਿਆ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ।

ਹੋਰ ਪੜ੍ਹੋ: ਭਾਜਪਾ ਦਫ਼ਤਰ 'ਚ ਲਿਆਂਦੀ ਗਈ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ, 3 ਵਜੇ ਹੋਵੇਗਾ ਅੰਤਿਮ ਸਸਕਾਰ

Car Accident ਜਿਸ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਗਈ। ਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।

-PTC News

Related Post