ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹੈ ਲੋੜਵੰਦਾਂ ਦੀ ਸਿਹਤ ਨਾਲ ਖਿਲਵਾੜ੍ਹ, ਦੇਖੋ ਵੀਡੀਓ

By  Jashan A June 23rd 2019 03:07 PM

ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹੈ ਲੋੜਵੰਦਾਂ ਦੀ ਸਿਹਤ ਨਾਲ ਖਿਲਵਾੜ੍ਹ, ਦੇਖੋ ਵੀਡੀਓ,ਫ਼ਾਜ਼ਿਲਕਾ: ਪੰਜਾਬ ਦੇ ਫ਼ਾਜ਼ਿਲਕਾ ਜਿਲ੍ਹੇ ਦੇ ਪਿੰਡ ਜੰਡਵਾਲਾ ਖਣਵੰਤਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ, ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ੍ਹ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਲੋਂੜਵੰਦਾ ਨੂੰ ਵੰਡੀ ਜਾ ਰਹੀ ਹੈ ਕਣਕ 'ਚ ਮਿਲਾਵਟ ਕੀਤੀ ਜਾ ਰਹੀ ਹੈ।

ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੰਦੀ ਕਣਕ ਤੇ ਸਾਫ ਕਣਕ ਮਿਲਾ ਕੇ ਬੋਰੀਆਂ ਭਰੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ: ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਸਾੜੇ ਗਏ ਪੁਤਲੇ

ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸਥਾਨਕ ਵਿਅਕਤੀ ਵੱਲੋਂ ਬਣਾਈ ਗਈ ਹੈ, ਜਿਸ 'ਚ ਇੱਕ ਵਿਅਕਤੀ ਸਥਾਨਕ ਮੰਡੀ 'ਚ ਭਰੀਆਂ ਜਾ ਰਹੀਆਂ ਕਣਕ ਦੀਆਂ ਬੋਤਲਾਂ ਬਾਰੇ ਚੰਗੀ ਤਰ੍ਹਾਂ ਦੱਸਿਆ ਜਾ ਰਿਹਾ ਹੈ।

ਤੁਸੀਂ ਵੀਡੀਓ 'ਚ ਇਹ ਵੀ ਸਾਫ ਦੇਖ ਸਕਦੇ ਹੋ ਕਿ ਵਿਅਕਤੀ ਵੱਲੋਂ ਸਥਾਨਕ ਮੁਨੀਮ ਨਾਲ ਗੱਲ ਕਰਨ ਦੀ ਕੋਸ਼ਿਸ਼ ਪਰ ਉਸ ਨੇ ਸਾਗ ਕੰਨੀ ਕਤਰਾ ਦਿੱਤੀ ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਹੀ ਕਣਕ ਪੰਜਾਬ ਦੇ ਲੋੜਵੰਦ ਲੋਕਾਂ ਤੱਕ ਪਹੁੰਚੇਗੀ ਜਿਸ ਨੂੰ ਖਾ ਕਈ ਲੋਕ ਬਿਮਾਰ ਹੋ ਸਕਦੇ ਹਨ।

-PTC News

Related Post