ਫਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ

By  Jashan A April 1st 2019 02:55 PM

ਫਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ,ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਰਅਸਲ ਫਾਜ਼ਿਲਕਾ ਪੁਲਿਸ ਨੇ ਅੱਜ ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

fzk ਫਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ

ਮਿਲੀ ਜਾਣਕਰੀ ਮੁਤਾਬਕ ਪੁਲਿਸ ਨੇ ਗਿਰੋਹ ਦੇ 5 ਮੈਂਬਰਾਂ ਨੂੰ ਚੋਰੀ ਦੇ ਮੋਟਰਸਾਈਕਲਾਂ, ਦਰਜਨ ਮੋਬਾਈਲ ਅਤੇ ਨਕਲੀ ਪਿਸਤੌਲਾਂ ਤੇ ਹੋਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਹੋਰ ਪੜ੍ਹੋ:ਸੰਗਰੂਰ ‘ਚ ਲੁਟੇਰਿਆਂ ਨੇ ਲੱਖਾਂ ਦੀ ਰਾਸ਼ੀ ‘ਤੇ ਇੰਝ ਕੀਤਾ ਹੱਥ ਸਾਫ਼, ਜਾਣੋ ਮਾਮਲਾ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਮੁਸਤੈਦ ਸੀ, ਜਿਸ ਕਾਰਨ ਪੁਲਿਸ ਨੇ ਇਸ ਵੱਡੇ ਗਿਰੋਹ ਦੇ ਮੈਂਬਰਾਂ ਨੂੰ ਦਬੋਚਿਆ ਹੈ।

fzk ਫਾਜ਼ਿਲਕਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ

ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ, ਪਵਨ, ਤਲਵਿੰਦਰ ਸਿੰਘ , ਧਰਮਵੀਰ ਸਿੰਘ, ਰਾਜ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

-PTC News

Related Post