ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

By  Shanker Badra August 28th 2019 09:40 AM

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ:ਫਾਜ਼ਿਲਕਾ : ਫਾਜ਼ਿਲਕਾ ਦੇ ਹਲਕਾ ਅਰਨੀਵਾਲਾ ਦੇ ਨਹਿਰੀ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਟਵਾਰੀ ਨੇ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਸੌਦਾ 18 ਹਜ਼ਾਰ ਰੁਪਏ 'ਚ ਤੈਅ ਹੋਇਆ ਸੀ।

Fazilka Vigilance Bureau farmer Bribe Canal Patwari Arrested
ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਡੀਐੱਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸੁਖਚੈਨ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਉਸ ਦੀ ਪਾਣੀ ਦੀ ਵਾਰੀ ਠੀਕ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Fazilka Vigilance Bureau farmer Bribe Canal Patwari Arrested
ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰੇਲ ਹਾਦਸਾ : ਕਾਨਪੁਰ ਸੈਂਟਰਲ ਰੇਲਵੇ ਸਟੇਸ਼ਨ ‘ਤੇ ਟਰੇਨ ਦੇ 4 ਡੱਬੇ ਲੀਹੋਂ ਲੱਥੇ

ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਟਰੈਪ ਲਗਾਉਂਦੇ ਹੋਏ ਮੰਗਲਵਾਰ ਨੂੰ ਉਕਤ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।

-PTCNews

Related Post