ਫਾਜ਼ਿਲਕਾ 'ਚ ਵਿਜੀਲੈਂਸ ਵਿਭਾਗ ਨੇ ਐਕਸਾਈਜ਼ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra March 26th 2019 09:57 AM -- Updated: March 26th 2019 09:59 AM

ਫਾਜ਼ਿਲਕਾ 'ਚ ਵਿਜੀਲੈਂਸ ਵਿਭਾਗ ਨੇ ਐਕਸਾਈਜ਼ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਫਾਜ਼ਿਲਕਾ : ਵਿਜੀਲੈਂਸ ਵਿਭਾਗ ਫਾਜ਼ਿਲਕਾ ਦੀ ਟੀਮ ਨੇ ਐਕਸਾਈਜ਼ ਇੰਸਪੈਕਟਰ ਨੂੰ ਕਰੀਬ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਐਕਸਾਈਜ਼ ਇੰਸਪੈਕਟਰ ਸ਼ਰਾਬ ਠੇਕੇਦਾਰਾਂ ਤੋਂ ਰਿਸ਼ਵਤ ਲੈਂਦਾ ਸੀ। [caption id="attachment_274436" align="aligncenter" width="295"]Fazilka Vigilance department Excise Inspector Taking bribe Arrested
ਫਾਜ਼ਿਲਕਾ 'ਚ ਵਿਜੀਲੈਂਸ ਵਿਭਾਗ ਨੇ ਐਕਸਾਈਜ਼ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਸਬੰਧੀ ਕਸਬਾ ਦੋਦਾ ਦੇ ਸ਼ਰਾਬ ਠੇਕੇਦਾਰਾਂ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਦੀਪ ਦੀਦਾਰ ਸਿੰਘ ਅਕਸਰ ਹੀ ਵਾਰ-ਵਾਰ ਪੈਸਿਆਂ ਦੀ ਮੰਗ ਕਰ ਕੇ ਉਨ੍ਹਾਂ ਨੂੰ ਧਮਕਾਉਂਦਾ ਰਹਿੰਦਾ ਸੀ ਕਿ ਮੈਂ ਤੁਹਾਡੇ ਸ਼ਰਾਬ ਦੇ ਠੇਕੇ ਬੰਦ ਕਰਵਾ ਦੇਵਾਂਗਾ।ਜਿਸ ਤੋਂ ਬਾਅਦ ਉਨ੍ਹਾਂ ਨੇ ਵਿਜੀਲੈਂਸ ਵਿਭਾਗ ਨੂੰ ਐਕਸਾਈਜ਼ ਇੰਸਪੈਕਟਰ ਖਿਲਾਫ਼ ਸ਼ਿਕਾਇਤ ਕੀਤੀ। [caption id="attachment_274433" align="aligncenter" width="300"]Fazilka Vigilance department Excise Inspector Taking bribe Arrested
ਫਾਜ਼ਿਲਕਾ 'ਚ ਵਿਜੀਲੈਂਸ ਵਿਭਾਗ ਨੇ ਐਕਸਾਈਜ਼ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ 'ਤੇ ਵਿਜੀਲੈਂਸ ਵਿਭਾਗ ਫਾਜ਼ਿਲਕਾ ਦੇ ਡੀ.ਐੱਸ.ਪੀ. ਗੁਰਿੰਦਰਜੀਤ ਸਿੰਘ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਹੀ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਉਕਤ ਐਕਸਾਈਜ਼ ਇੰਸਪੈਕਟਰ ਦੀਪਦੀਦਾਰ ਸਿੰਘ ਨੂੰ ਪੈਸੇ ਦੇਣ ਬਹਾਨੇ ਦੋਦਾ ਵਿਖੇ ਬਣੇ ਆਪਣੇ ਦਫਤਰ ਵਿਚ ਬੁਲਾਇਆ ਗਿਆ। [caption id="attachment_274435" align="aligncenter" width="297"]Fazilka Vigilance department Excise Inspector Taking bribe Arrested
ਫਾਜ਼ਿਲਕਾ 'ਚ ਵਿਜੀਲੈਂਸ ਵਿਭਾਗ ਨੇ ਐਕਸਾਈਜ਼ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਦੌਰਾਨ ਜਦੋਂ ਸ਼ਰਾਬ ਠੇਕੇਦਾਰਾਂ ਨੇ ਐਕਸਾਈਜ਼ ਇੰਸਪੈਕਟਰ ਨੂੰ ਪੈਸੇ ਦਿੱਤੇ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ -PTCNews

Related Post