ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

By  Shanker Badra February 13th 2019 01:23 PM

ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ:ਫ਼ਿਰੋਜ਼ਪੁਰ : ਫ਼ਿਰੋਜ਼ਪੁਰ 'ਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਜ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

Ferozepur 5 crore heroin Including 2 drug smugglers Police Arrested
ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

ਓਥੇ ਕਾਊਂਟਰ ਇੰਟੈਲੀਜੈਂਸੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਇੱਕ ਕਿਲੋ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ. ਨਰਿੰਦਰਪਾਲ ਸਿੰਘ ਰੂਬੀ ਨੇ ਜਾਣਕਾਰੀ ਦਿੱਤੀ ਹੈ।

Ferozepur 5 crore heroin Including 2 drug smugglers Police Arrested
ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

ਮਿਲੀ ਜਾਣਕਾਰੀ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।ਇਸ ਤੋਂ ਬਾਅਦ ਕਾਬੂ ਕੀਤੇ ਨਸਾਂ ਤਸਕਰਾਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

-PTCNews

Related Post