ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ ,ਆਖ਼ਿਰ ਕਿਉਂ ਕੀਤਾ ਸਸਪੈਂਡ ?

By  Shanker Badra July 26th 2019 02:55 PM

ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ ,ਆਖ਼ਿਰ ਕਿਉਂ ਕੀਤਾ ਸਸਪੈਂਡ ?:ਫਿਰੋਜ਼ਪੁਰ : ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਨੇਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਉਸ ਦਾ ਨਵਾਂ ਹੈੱਡ ਕੁਆਰਟਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿਖੇ ਨਿਸ਼ਚਿਤ ਕੀਤਾ ਗਿਆ ਹੈ। [caption id="attachment_322593" align="aligncenter" width="300"]Ferozepur District Education Officer Nek Singh suspended ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ ,ਆਖ਼ਿਰ ਕਿਉਂ ਕੀਤਾ ਸਸਪੈਂਡ ?[/caption] ਇਸ ਦੌਰਾਨ ਸਿੱਖਿਆ ਸਕੱਤਰ ਨੇ ਇੱਕ ਪੱਤਰ ਜਾਰੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਮੁਅੱਤਲੀ ਦੌਰਾਨ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਦੀ ਗੱਲ ਆਖ਼ੀ ਹੈ। ਉਨ੍ਹਾਂ ਪੱਤਰ ਵਿਚ ਸਪੱਸ਼ਟ ਕੀਤਾ ਕਿ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਫਿਰੋਜ਼ਪੁਰ ਦਾ ਵਾਧੂ ਚਾਰਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫਿਰੋਜ਼ਪੁਰ ਨੂੰ ਦਿੱਤਾ ਜਾਂਦਾ ਹੈ। [caption id="attachment_322594" align="aligncenter" width="300"]Ferozepur District Education Officer Nek Singh suspended ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ ,ਆਖ਼ਿਰ ਕਿਉਂ ਕੀਤਾ ਸਸਪੈਂਡ ?[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹਸਪਤਾਲ ‘ਚ ਦਵਾਈ ਲੈਣ ਗਈ ਗਰਭਵਤੀ ਔਰਤ ਦੀ ਬੱਚੇ ਸਮੇਤ ਹੋਈ ਮੌਤ , ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਦੱਸ ਦੇਈਏ ਕਿ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਵਲੋਂ ਜਾਰੀ ਕੀਤੇ ਗਏ ਪੱਤਰ ਦੇ ਵਿਚ ਕੋਈ ਵੀ ਕਾਰਨ ਨਹੀਂ ਦਰਸਾਇਆ ਗਿਆ, ਜਿਸ ਤੋਂ ਦਾਲ ਵਿਚ ਜਰੂਰ ਕੁਝ ਕਾਲਾ ਜਾਪਦਾ ਹੈ। ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਕਿਉਂ ਸਸਪੈਂਡ ਕੀਤਾ ਗਿਆ ਹੈ , ਇਸ ਬਾਰੇ ਭਵਿੱਖ ਵਿੱਚ ਹੀ ਪਤਾ ਲੱਗੇਗਾ। -PTCNews

Related Post