ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ ਕਰੋੜਾਂ ਦੀ ਹੈਰੋਇਨ , ਪਲਾਸਟਿਕ ਦੀਆਂ ਬੋਤਲਾਂ 'ਚੋਂ ਬਰਾਮਦ

By  Shanker Badra October 22nd 2019 10:39 AM

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ ਕਰੋੜਾਂ ਦੀ ਹੈਰੋਇਨ , ਪਲਾਸਟਿਕ ਦੀਆਂ ਬੋਤਲਾਂ 'ਚੋਂ ਬਰਾਮਦ: ਫਿਰੋਜ਼ਪੁਰ : ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ 25 ਲੱਖ ਰੁਪਏ ਦੱਸੀ ਜਾ ਰਹੀ ਹੈ।

  Ferozepur Indo-Pak border Billions of Heroin received ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ ਕਰੋੜਾਂ ਦੀ ਹੈਰੋਇਨ , ਪਲਾਸਟਿਕ ਦੀਆਂ ਬੋਤਲਾਂ 'ਚੋਂ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ 136 ਬਟਾਲੀਅਨ ਦੇ ਜਵਾਨਾਂ ਨੂੰ  ਪਾਕਿ ਵਲੋਂ ਨੇੜਲੇ ਭਾਰਤੀ ਖੇਤਾਂ 'ਚ ਕਿਸੇ ਚੀਜ ਦੇ ਸੁੱਟਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਨ੍ਹਾਂ ਨੇ ਸਰਚ ਕੀਤੀ ਤਾਂ ਉਨ੍ਹਾਂ ਨੂੰ ਪਿਲਰ ਨੰਬਰ-187/17-18 ਦੇ ਕੋਲੋ ਪਲਾਸਟਿਕ ਦੀਆਂ 3 ਬੋਤਲਾਂ ਬਰਾਮਦ ਹੋਈਆਂ, ਜਿਨ੍ਹਾਂ 'ਚ ਹੈਰੋਇਨ ਭਰੀ ਹੋਈ ਸੀ।

Ferozepur Indo-Pak border Billions of Heroin received ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਮਿਲੀ ਕਰੋੜਾਂ ਦੀ ਹੈਰੋਇਨ , ਪਲਾਸਟਿਕ ਦੀਆਂ ਬੋਤਲਾਂ 'ਚੋਂ ਬਰਾਮਦ

ਇਸ ਸੰਬੰਧੀ ਬੀ.ਐੱਸ.ਐਫ. ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਫੜੀ ਗਈ ਹੈਰੋਇਨ ਦਾ ਭਾਰ ਕਰੀਬ ਇਕ ਕਿੱਲੋ 620 ਗ੍ਰਾਮ ਹੈ। ਬੀ.ਐੱਸ.ਐੱਫ ਅਤੇ ਸਬੰਧਿਤ ਥਾਣੇ ਦੀ ਪੁਲਿਸ ਨੇ ਬਰਾਮਦ ਹੋਈ ਹੈਰੋਇਨ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

-PTCNews

Related Post