ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫੜ੍ਹੀ ਰਫ਼ਤਾਰ , ਕੋਰੋਨਾ ਦੇ 13 ਹੋਰ ਕੇਸ ਆਉਣ 'ਤੇ ਪੀੜਤਾਂ ਦੀ ਗਿਣਤੀ ਹੋਈ 41

By  Shanker Badra May 4th 2020 04:13 PM

ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫੜ੍ਹੀ ਰਫ਼ਤਾਰ , ਕੋਰੋਨਾ ਦੇ 13 ਹੋਰ ਕੇਸ ਆਉਣ 'ਤੇ ਪੀੜਤਾਂ ਦੀ ਗਿਣਤੀ ਹੋਈ 41:ਫ਼ਿਰੋਜ਼ਪੁਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਫ਼ਿਰੋਜ਼ਪੁਰ 'ਚ ਅੱਜ ਇਕੱਠੇ ਕੋਰੋਨਾ ਦੇ 13 ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਫਿਰੋਜ਼ਪੁਰ 'ਚ ਅੱਜ ਕੋਰੋਨਾ ਪਾਜ਼ੀਟਿਵ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਫਿਰੋਜ਼ਪੁਰ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 41 ਹੋ ਗਈ ਹੈ। ਜਿਸ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਠੀਕ ਹੋ ਕੇ ਘਰ ਵਾਪਸ ਚਲਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪਾਜ਼ੀਟਿਵ ਪਾਏ ਗਏ ਮਰੀਜਾਂ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਸਭ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਸੰਗਰੂਰ 'ਚ 52 ,ਫਰੀਦਕੋਟ 'ਚ 12 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਦੱਸ ਦੇਈਏ ਕਿ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। -PTCNews

Related Post