ਫਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ 'ਤੇ ਜਾਨਲੇਵਾ ਹਮਲਾ , ਗੱਡੀ ਦੀ ਵੀ ਭੰਨਤੋੜ

By  Shanker Badra November 10th 2021 04:09 PM

ਫਿਰੋਜ਼ਪੁਰ : ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਕੀਤੀਆਂ ਜਾ ਰਹੀਆਂ ਵਰਕਰ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਗੁਰੂ ਹਰ ਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਦੀ ਭੰਨਤੋੜ ਕੀਤੀ ਗਈ ਹੈ।

ਫਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ 'ਤੇ ਜਾਨਲੇਵਾ ਹਮਲਾ , ਗੱਡੀ ਦੀ ਵੀ ਭੰਨਤੋੜ

ਇਸ ਦੌਰਾਨ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੇ ਸਮਰਥਕਾਂ 'ਤੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ।ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਗੱਡੀ 'ਤੇ ਵੀ ਫ਼ਾਇਰਿੰਗ ਕੀਤੀ ਗਈ ਹੈ। ਵਰਦੇਵ ਸਿੰਘ ਨੋਨੀ ਮਾਨ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸੀ।

ਫਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ 'ਤੇ ਜਾਨਲੇਵਾ ਹਮਲਾ , ਗੱਡੀ ਦੀ ਵੀ ਭੰਨਤੋੜ

ਦੱਸ ਦੇਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗੁਰੂ ਹਰ ਸਹਾਏ ਤੋਂ ਲਗਾਤਾਰ ਤੀਜੀ ਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਵਰਦੇਵ ਸਿੰਘ ਨੋਨੀ ਮਾਨ ਗੁਰੂ ਹਰ ਸਹਾਏ ਹਲਕੇ ਤੋਂ ਸਾਲ 2012 ਤੇ ਸਾਲ 2017 'ਚ ਅਕਾਲੀ ਦਲ ਦੀ ਟਿਕਟ 'ਤੇ ਚੋਣਾਂ ਲੜ ਚੁਕੇ ਹਨ।

-PTCNews

Related Post