ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰ ਵਿੱਚ ਸੋਗ ਦੀ ਲਹਿਰ

By  Shanker Badra February 12th 2020 08:51 PM

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰ ਵਿੱਚ ਸੋਗ ਦੀ ਲਹਿਰ:ਫ਼ਿਰੋਜ਼ਪੁਰ : ਫ਼ਿਰੋਜ਼ਪੁਰਦੇ ਕਸਬਾ ਮੁਦਕੀ ਦੇ ਦੇ ਰਹਿਣ ਵਾਲੇ ਇਕ ਨੌਜਵਾਨ ਦੀਮਨੀਲਾ 'ਚ ਅਣਪਛਾਤਿਆਂ ਵੱਲੋਂਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਨੌਜਵਾਨ ਅਜੇ ਡੇਢ ਸਾਲ ਪਹਿਲਾਂ ਹੀ ਚੰਗੇ ਭਵਿੱਖ ਦੀ ਆਸ ਲੈ ਕੇ ਮਨੀਲਾ ਗਿਆ ਸੀ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਪੁੱਤਰਨਛੱਤਰ ਸਿੰਘ,ਵਾਰਡ ਨੰ. 7 ਵਾਸੀ ਮੁਦਕੀ ਵਜੋਂ ਹੋਈ ਹੈ।ਫ਼ਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਵਸਨੀਕ ਨਛੱਤਰ ਸਿੰਘ ਫ਼ੌਜੀ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਖਜੀਤ ਸਿੰਘ ਦੋਧੀ 29 ਅਪ੍ਰੈਲ 2018 ਨੂੰ ਰੋਜ਼ਗਾਰ ਦੀ ਭਾਲ ਵਿਚ ਮਨੀਲਾ ਗਿਆ ਸੀ। ਉੱਥੇ ਉਹ ਆਪਣਾ ਵਧੀਆ ਕਾਰੋਬਾਰ ਚਲਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪਿਛਲੇ ਬੁੱਧਵਾਰ ਉਨ੍ਹਾਂ ਨੂੰ ਮਨੀਲਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਸੁਖਜੀਤ ਸਿੰਘ ਦੋਧੀ (35) 'ਤੇ ਕਿਸੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਹਨ,ਜਿਸ ਕਾਰਨ ਦੀ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

-PTCNews

Related Post