ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਟ੍ਰੈਕਟਰ-ਟਰੱਕ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ

By  Jashan A January 7th 2020 12:31 PM

ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਟ੍ਰੈਕਟਰ-ਟਰੱਕ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ,ਗੁਰੂਹਰਸਹਾਏ: ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਹਾਮਦ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੱਕ ਅਤੇ ਟਰੈਕਟਰ ਵਿਚਾਲੇ ਟੱਕਰ ਹੋ ਗਈ।

ਮ੍ਰਿਤਕ ਦੀ ਪਹਿਚਾਣ ਗੁਰਨੈਬ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਨੈਬ ਸਿੰਘ ਟਰੈਕਟਰ 'ਤੇ ਸਵਾਰ ਹੋ ਕੇ ਜੀ.ਟੀ ਰੋਡ 'ਤੇ ਚੜ੍ਹਨ ਲੱਗਾ ਤਾਂ ਫ਼ਾਜ਼ਿਲਕਾ ਤਰਫ਼ੋਂ ਆ ਰਹੇ ਪਿਆਜ਼ਾਂ ਦੇ ਭਰੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ: ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਟਰੱਕ ਸਮੇਤ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC New

Related Post