ਫਿਰੋਜ਼ਪੁਰ: ਸੀ. ਆਈ. ਏ.ਸਟਾਫ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ

By  Jashan A March 17th 2019 04:16 PM

ਫਿਰੋਜ਼ਪੁਰ: ਸੀ. ਆਈ. ਏ.ਸਟਾਫ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ,ਫਿਰੋਜ਼ਪੁਰ: ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਅੱਜ ਫਿਰੋਜ਼ਪੁਰ ਸੀ. ਆਈ. ਏ. ਸਟਾਫ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਾਂਝੇ ਅਪਰੇਸ਼ਨ 'ਚ 2 ਕਿਲੋ ਹੈਰੋਇਨ ਸਣੇ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

fzr ਫਿਰੋਜ਼ਪੁਰ: ਸੀ. ਆਈ. ਏ.ਸਟਾਫ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ

ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਪਾਕਿ ਤਸਕਰਾਂ ਤੋਂ ਮੰਗਵਾਈ ਗਈ ਸੀ।

ਹੋਰ ਪੜ੍ਹੋ:ਬਟਾਲਾ : ਸਰਹੱਦ ‘ਤੇ ਤਾਇਨਾਤ ਬੀ ਐਸ ਐਫ ਦੇ ਜਵਾਨਾਂ ਨੂੰ ਮਹਿਲਾਵਾਂ ਨੇ ਹੱਥ ਬੁਣੇ ਗਰਮ ਕੱਪੜੇ ਵੰਡੇ

fzr ਫਿਰੋਜ਼ਪੁਰ: ਸੀ. ਆਈ. ਏ.ਸਟਾਫ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ

ਫਿਰੋਜ਼ਪੁਰ ਸੀ.ਆਈ.ਏ. ਸਟਾਫ ਦੀ ਪੁਲਸ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ 'ਚ ਉਕਤ ਤਸਕਰ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

-PTC News

Related Post