ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ

By  Jashan A November 23rd 2019 09:21 PM

ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ,ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਜਵਾਨਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ 6 ਪੈਕੇਟ ਹੈਰੋਇਨ ਤੇ ਇਕ ਪਾਕਿ ਮੋਬਾਇਲ ਸਿਮ ਬਰਾਮਦ ਕੀਤਾ।

ਬੀ. ਐੱਸ. ਐੱਫ. ਅਧਿਕਾਰੀਆਂ ਮੁਤਾਬਕ ਭਾਰਤ-ਪਾਕਿ ਬਾਰਡਰ 'ਤੇ ਅਬੋਹਰ ਸੈਕਟਰ 'ਚ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਸ਼ੱਕੀ ਗਤੀਵਿਧੀਆਂ ਦੇਖੀਆਂ ਤੇ ਪਾਕਿ ਵੱਲੋਂ ਸਮੱਗਲਰ ਫੈਂਸਿੰਗ ਲਾਈਨ ਕੋਲ ਦੇਖੇ।

ਹੋਰ ਪੜ੍ਹੋ: ਭਾਰਤ-ਪਾਕਿ ਸਰਹੱਦ 'ਤੇ ਹੁਸੈਨੀਵਾਲਾ ਬਾਰਡਰ ਨੇੜੇ ਦਾਖ਼ਲ ਹੋਏ ਡਰੋਨ, ਸੁਰੱਖਿਆ ਏਜੰਸੀਆਂ ਚੌਕਸ

ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਤੇ ਜਦੋਂ ਉਹ ਨਹੀਂ ਰੁਕੇ ਤਾਂ ਬੀ. ਐੱਸ. ਐੱਫ. ਜਵਾਨਾਂ ਨੇ ਫਾਇਰਿੰਗ ਕੀਤੀ। ਮਿਲੀ ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।

-PTC News

Related Post