ਰੁਝਾਨ ਆਉਣ ਮਗਰੋਂ ਘੁਬਾਇਆ ਦੀ ਜੁੱਲੀ ਬਿਸਤਰੇ ਵਾਲੀ ਫੋਟੋ ਹੋਈ ਵਾਇਰਲ

By  Jashan A May 23rd 2019 12:51 PM -- Updated: May 23rd 2019 01:06 PM

ਰੁਝਾਨ ਆਉਣ ਮਗਰੋਂ ਘੁਬਾਇਆ ਦੀ ਜੁੱਲੀ ਬਿਸਤਰੇ ਵਾਲੀ ਫੋਟੋ ਹੋਈ ਵਾਇਰਲ,ਫਿਰੋਜ਼ਪੁਰ: 7 ਪੜਾਅ 'ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਰਹੇ ਹਨ ਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। ਸੂਬੇ 'ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ, ਉਥੇ ਲੋਕਾਂ ਵੱਲੋ ਵੀ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ।

ਪਰ ਪੰਜਾਬ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 1 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਬਾਦਲ 329360 'ਤੇ ਹਨ ਜਦਕਿ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 233177 ਵੋਟਾਂ 'ਤੇ ਚੱਲ ਰਹੇ ਹਨ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੁੱਲੀ ਬਿਸਤਰਾ ਚੁੱਕ ਵਾਪਸ ਘਰ ਜਾ ਰਿਹਾ ਹੈ। ਇਸ ਤਸਵੀਰ ਨੂੰ ਲੋਕ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋ ਰਹੀ ਹੈ। ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ ਅਤੇ ਗੁਰੂ ਹਰ ਸਹਾਇ ਦੀਆਂ ਵੋਟਾਂ ਦੀ ਗਿਣਤੀ ਦੇਵ ਰਾਜ ਗਰੁੱਪ ਆਫ ਟੈਕਨੀਕਲ ਕੈਂਪਸ, ਜੀਰਾ ਰੋਡ ,ਫਿਰੋਜ਼ਪੁਰ ਵਿੱਚ, ਹਲਕਾ ਜਲਾਲਾਬਾਦ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ,

fdk

ਸੀਨੀਅਰ ਸੈਕੰਡਰੀ, ਪਬਲਿਕ ਸਕੂਲ ਵਿੱਚ ,ਹਲਕਾ ਫਾਜ਼ਿਲਕਾ ਦੀਆਂ ਵੋਟਾਂ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ, ਸੀਨੀਅਰ ਸੈਕੰਡਰੀ ਸਕੂਲ, ਪੈਂਚਾ ਵਾਲੀ, ਫਾਜ਼ਿਲਕਾ ਵਿੱਚ ਅਤੇ ਅਬੋਹਰ ਤੇ ਬਲੂਆਣਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਐਮ.ਆਰ ਕਾਲਜ ,ਫਾਜ਼ਿਲਕਾ ਵਿੱਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ,ਟਿੱਬੀ ਸਾਹਿਬ ਰੋਡ, ਸ੍ਰੀ ਮੁਕਤਸਰ ਸਾਹਿਬ ਵਿੱਚ ਕੀਤੀ ਜਾ ਰਹੀ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਸੀਟ ਕਾਫੀ ਹੌਟ ਮੰਨੀ ਜਾ ਰਹੀ ਹੈ, ਇਥੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਵਿਚਾਲੇ ਸਖ਼ਤ ਮੁਕਾਬਲਾ ਹੈ।ਉਥੇ ਹੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਵੀ ਕਿਸਮਤ ਅਜਮਾ ਰਹੇ ਹਨ।

-PTC News

Related Post