ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਅਫ਼ੀਮ ਸਮੇਤ 1 ਨੂੰ ਦਬੋਚਿਆ

By  Jashan A December 15th 2018 01:14 PM -- Updated: December 15th 2018 01:15 PM

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਅਫ਼ੀਮ ਸਮੇਤ 1 ਨੂੰ ਦਬੋਚਿਆ

ਫਿਰੋਜ਼ਪੁਰ: ਐਂਟੀ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਰੇਂਜ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਐਂਟੀ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਰੇਂਜ ਦੀ ਪੁਲਸ ਨੂੰ ਇਹ ਸਫਲਤਾ ਸਬ-ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ ਵਿਚ ਹੋਈ।

ferozpur ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਅਫ਼ੀਮ ਸਮੇਤ 1 ਨੂੰ ਦਬੋਚਿਆ

ਇਸ ਮਾਮਲੇ ਸਬੰਧੀ ਸਬ-ਇੰਸਪੈਕਟਰ ਤਰਲੋਚਨ ਸਿਘ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ ਫਿਰੋਜ਼ਪੁਰ ਛਾਉਣੀ ਦੀ ਚੁੰਗੀ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।

ਹੋਰ ਪੜ੍ਹੋ: ਫਿਰੋਜ਼ਪੁਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 10 ਗ੍ਰਾਮ ਹੈਰੋਇਨ ਸਮੇਤ 3 ਨੂੰ ਕੀਤਾ ਗ੍ਰਿਫਤਾਰ

ਉਦੋਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕਿਆ। ਜਦੋਂ ਕਾਰ ਸਵਾਰ ਅਤੇ ਕਾਰ ਦੀ ਤਲਾਸ਼ੀ ਲਈ ਗਈ ਤਾਂ 1 ਕਿਲੋ ਅਫੀਮ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਦੀ ਪਹਿਚਾਣ ਅਵਤਾਰ ਸਿੰਘ ਪੁੱਤਰ ਹਰਚੰਦ ਵਾਸੀ ਪਿੰਡ ਕੁੰਡਲ ਵਜੋਂ ਹੋਈ ਹੈ।

ferozpur ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਅਫ਼ੀਮ ਸਮੇਤ 1 ਨੂੰ ਦਬੋਚਿਆ

ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਖਿਲਾਫ ਮਾਮਲਾ ਦਰਜ ਕਰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

-PTC News

Related Post