ਫਿਰੋਜ਼ਪੁਰ: ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ

By  Jashan A June 20th 2019 02:12 PM

ਫਿਰੋਜ਼ਪੁਰ: ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ,ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ।

ਦਰਅਸਲ, ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੇ ਸੀਮਾ ਪਾਰ ਤੋਂ ਆਈ ਬੀ.ਓ.ਪੀ ਦੋਨਾਂ ਤੇਲੁਮੱਲ ਇਲਾਕੇ 'ਚ ਸਰਚ ਆਪ੍ਰੇਸ਼ਨ ਦੌਰਾਨ ਕਰੀਬ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੋਰ ਪੜ੍ਹੋ: ਗੈਂਗਸਟਰ ਸੁੱਖਾ ਕਾਹਲਵਾਂ ਨੂੰ ਪਨਾਹ ਦੇਣ ਵਾਲਾ ਸਾਬਕਾ ਸਬ ਇੰਸਪੈਕਟਰ ਡੇਢ ਕਿਲੋ ਅਫੀਮ ਸਮੇਤ ਕਾਬੂ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਜਿਸ ਦੇ ਤਹਿਤ ਪੁਲਿਸ ਅਤੇ ਬੀ.ਐੱਸ.ਐੱਫ ਨੂੰ ਵੱਡੀ ਕਾਮਯਾਬੀ ਮਿਲੀ।

-PTC News

Related Post