ਕਮਲ ਸ਼ਰਮਾ ਦੇ ਘਰ ਪੁੱਜੇ ਹਿਮਾਚਲ ਦੇ ਮੁੱਖ ਮੰਤਰੀ, ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

By  Jashan A October 30th 2019 01:38 PM

ਕਮਲ ਸ਼ਰਮਾ ਦੇ ਘਰ ਪੁੱਜੇ ਹਿਮਾਚਲ ਦੇ ਮੁੱਖ ਮੰਤਰੀ, ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ,ਫਿਰੋਜ਼ਪੁਰ: ਬੀਤੇ ਦਿਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਜਿਸ ਤੋਂ ਬਾਅਦ ਭਾਜਪਾ ਅਤੇ ਫਿਰੋਜ਼ਪੁਰ ਸ਼ਹਿਰ 'ਚ ਸੋਗ ਦੀ ਲਹਿਰ ਦੌੜ ਗਈ।

Kamal sharmaਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਿਥੇ ਇਲਾਕੇ ਦੇ ਲੋਕ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ, ਉਥੇ ਹੀ ਕਈ ਸਿਆਸੀ ਆਗੂ ਵੀ ਪਰਿਵਾਰ ਦਾ ਦੁੱਖ ਵੰਡਾਉਣ ਲਈ ਪਹੁੰਚ ਰਹੇ ਹਨ।

ਹੋਰ ਪੜ੍ਹੋ: ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ

ਇਸ ਦੌਰਾਨ ਕਮਲ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਦੁੱਖ ਪ੍ਰਗਟ ਕਰਨ ਲਈ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਫਿਰੋਜ਼ਪੁਰ ਪਹੁੰਚੇ। ਜਿਥੇ ਉਹਨਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਮਲ ਸ਼ਰਮਾ ਦਾ ਦਿਹਾਂਤ ਹੋ ਜਾਣ ਨਾਲ ਅਕਾਲੀ-ਭਾਜਪਾ ਅਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Kamal sharmaਤੁਹਾਨੂੰ ਦੱਸ ਦਈਏ ਕਿ ਕਮਲ ਸ਼ਰਮਾ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਪੂਰੇ ਫਿਰੋਜ਼ਪੁਰ ਸ਼ਹਿਰ ‘ਚ ਸੋਗ ਦੀ ਲਹਿਰ ਦੌੜ ਗਈ ਸੀ।

-PTC News

Related Post