ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

By  Jashan A July 2nd 2019 04:23 PM

ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਫਿਰੋਜ਼ਪੁਰ: ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ ਸੱਦੇ ‘ਤੇ ਤਹਿਤ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਸ਼ੁਰੂ ਹੋ ਗਈ ਹੈ।ਇਸ ਨਾਲ ਪਨਬੱਸ ਦੀਆਂ 1,560 ਬੱਸਾਂ ਤਿੰਨ ਦਿਨਾਂ ਲਈ ਸੜਕਾਂ ਤੋਂ ਲਾਂਭੇ ਹੋ ਗਈਆਂ ਹਨ। ਇਸ ਦੇ ਤਹਿਤ ਫਿਰੋਜ਼ਪੁਰ 'ਚ ਪਨਬੱਸ ਮੁਲਾਜ਼ਮਾਂ ਵਲੋਂ ਬੱਸ ਅੱਡਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਹੜਤਾਲ ਦੌਰਾਨ ਮਲੇਰਕੋਟਲਾ ਵਿਖੇ ਟਰਾਸਪੋਰਟ ਮੰਤਰੀ ਰਜ਼ੀਆ ਸੁਲਤਾਨ ਦੇ ਘਰ ਦੀ ਘੇਰਾਬੰਦੀ ਕੀਤੀ ਜਾਵੇਗੀ। ਹੋਰ ਪੜ੍ਹੋ:ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ ਜਾਣਕਾਰੀ ਅਨੁਸਾਰ ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉੱਤੇ ਸੂਬੇ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ। ਅੱਜ ਪਹਿਲੇ ਦਿਨ ਹੜਤਾਲੀ ਮੁਜ਼ਾਹਰਾਕਾਰੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸਮੁੱਚੇ ਸੂਬੇ ਦੇ ਬੱਸ ਅੱਡਿਆਂ ਦਾ ਘਿਰਾਓ ਵੀ ਕਰ ਰਹੇ ਹਨ। ਉਹ ਸੂਬੇ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀਆਂ ਅਰਥੀਆਂ ਵੀ ਫੂਕ ਰਹੇ ਹਨ। ਦੱਸਣਯੋਗ ਹੈ ਕਿ ਪਨਬੱਸ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਬੱਸਾਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ। -PTC News

Related Post