ਨਾਬਾਲਿਗ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰ ਦੋਸ਼ੀ ਨੇ ਕੀਤਾ ਕੁਝ ਅਜਿਹਾ, ਜਾਣ ਕੇ ਰਹਿ ਜਾਓਗੇ ਦੰਗ

By  Joshi October 30th 2018 07:05 PM

ਨਾਬਾਲਿਗ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰ ਦੋਸ਼ੀ ਨੇ ਕੀਤਾ ਕੁਝ ਅਜਿਹਾ, ਜਾਣ ਕੇ ਰਹਿ ਜਾਓਗੇ ਦੰਗ,ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇੱਕ ਦਿਲ ਨੂੰ ਝੰਝੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ 15 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਦੀਆਂ ਅਸ਼ਲੀਲ ਤਸਵੀਰਾਂ ਖਿੱਚਣ ਤੋਂ ਬਾਅਦ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਘਟਨਾ ਨੂੰ ਉਸ ਸਮੇਂ ਅੰਜ਼ਾਮ ਦਿੱਤਾ ਗਿਆ,ਜਦੋ ਘਰ ਵਿੱਚ ਲੜਕੀ ਇਕੱਲੀ ਸੀ ਤਾਂ ਇੱਕ ਵਿਅਕਤੀ ਘਰ ਦੀ ਕੰਧ ਟੱਪ ਕੇ ਦਾਖਲ ਹੋ ਗਿਆ ਤੇ ਨਾਬਾਲਗ ਦਾ ਮੂੰਹ ਬੰਨ੍ਹ ਕੇ ਕਮਰੇ 'ਚ ਲੈ ਗਿਆ,ਜਿਥੇ ਉਕਤ ਵਿਅਕਤੀ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚੀਆਂ ਤੇ ਬਾਅਦ ਵਿਚ ਜਬਰ-ਜ਼ਨਾਹ ਕੀਤਾ। ਹੋਰ ਪੜ੍ਹੋ:ਮਾਲਕ ਹੋਵੇ ਤਾਂ ਐਸਾ ! ਹੀਰਾ ਕਾਰੋਬਾਰੀ ਨੇ ਦੀਵਾਲੀ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਨੂੰ ਦਿੱਤੇ ਵੱਡੇ ਗਿਫ਼ਟ ਜਦੋ ਇਸ ਘਟਨਾ ਬਾਰੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕੀਤੀ ਅਤੇ ਲੜਕੀ ਦੇ ਬਿਆਨਾਂ ਦੇ ਅਧਾਰ 'ਤੇ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹ ਕਿ ਇਸ ਆਰੋਪੀ ਨੂੰ ਜਲਦੀ ਹੀ ਹਿਰਾਸਤ 'ਚ ਲਿਆ ਜਾਵੇਗਾ। —PTC News

Related Post