ਔਰਤ ਇਸ ਢੰਗ ਨਾਲ ਕਰਦੀ ਸੀ ਨਸ਼ੇ ਦੀ ਤਸਕਰੀ, ਜਾਣ ਕੇ ਉੱਡ ਜਾਣਗੇ ਹੋਸ਼

By  Jashan A January 19th 2019 05:21 PM

ਔਰਤ ਇਸ ਢੰਗ ਨਾਲ ਕਰਦੀ ਸੀ ਨਸ਼ੇ ਦੀ ਤਸਕਰੀ, ਜਾਣ ਕੇ ਉੱਡ ਜਾਣਗੇ ਹੋਸ਼,ਫਿਰੋਜ਼ਪੁਰ: ਸੂਬੇ 'ਚ ਦਿਨ ਬ ਦਿਨ ਨਸ਼ਾ ਤਸਕਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚਣ ਲਈ ਵੱਖਰੇ-ਵੱਖਰੇ ਤਰੀਕੇ ਆਪਣੇ ਜਾ ਰਹੇ ਹਨ। ਨਸ਼ਾ ਤਸਕਰੀ ਨਾਲ ਜੁੜਿਆ ਇੱਕ ਅਜਿਹਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਔਰਤ ਤੋਂ ਤਲਾਸ਼ੀ ਦੌਰਾਨ ਉਸਦੇ ਗੁਪਤ ਅੰਗ 'ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

fzr ਔਰਤ ਇਸ ਢੰਗ ਨਾਲ ਕਰਦੀ ਸੀ ਨਸ਼ੇ ਦੀ ਤਸਕਰੀ, ਜਾਣ ਕੇ ਉੱਡ ਜਾਣਗੇ ਹੋਸ਼

ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਬੰਦ ਕੈਦੀ ਨੂੰ ਔਰਤ ਮਿਲਣ ਆਈ ਸੀ। ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

fzr ਔਰਤ ਇਸ ਢੰਗ ਨਾਲ ਕਰਦੀ ਸੀ ਨਸ਼ੇ ਦੀ ਤਸਕਰੀ, ਜਾਣ ਕੇ ਉੱਡ ਜਾਣਗੇ ਹੋਸ਼

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਲੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜੇਲ ਦੇ ਸਹਾਇਕ ਸੁਪਰਡੰਟ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗੁਰਮੀਤ ਕੌਰ ਨਾਮੀ ਔਰਤ ਆਪਣੇ ਦਿਓਰ ਗੁਰਮੇਜ ਸਿੰਘ ਉਰਫ ਕਾਕਾ ਜੋ ਕਿ ਐੱਨ. ਡੀ. ਪੀ. ਐੱਸ. ਐਕਟ ਕੇਸ ਵਿਚ ਸਜ਼ਾ ਕੱਟ ਰਿਹਾ ਹੈ, ਨਾਲ ਮੁਲਾਕਾਤ ਕਰਨ ਆਈ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post