ਫ਼ਿਲਮ ਅਦਾਕਾਰਾ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ 'ਚ ਪਹੁੰਚੇ

By  Shanker Badra September 25th 2020 03:51 PM

ਫ਼ਿਲਮ ਅਦਾਕਾਰਾ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ 'ਚ ਪਹੁੰਚੇ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਫ਼ਿਲਮ ਅਦਾਕਾਰਾ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਖੇਤੀ ਆਰਡੀਨੈਂਸਾਂ ਖ਼ਿਲਾਫ਼ਕਿਸਾਨਾਂ ਦੇ ਧਰਨੇ 'ਚ ਪਹੁੰਚੇ 

ਇਸ ਦੌਰਾਨ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਸੂਬੇ ਭਰ ਵਿੱਚ ਬਾਜ਼ਾਰ ਅਤੇ ਪੈਟਰੋਲ ਪੰਪ ਵੀ ਬੰਦ ਹਨ। ਸੂਬੇ ਭਰ ਵਿਚ ਵੱਖ ਵੱਖ ਥਾਈਂ ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਵੱਲੋਂ ਹਰ ਹਲਕੇ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਰੇਲ ਟਰੈਕ ਤਾਂ ਕਿਸਾਨਾਂ ਵੱਲੋਂ ਵੀਰਵਾਰ ਤੋਂ ਬੰਦ ਕਰ ਦਿੱਤੇ ਗਏ ਸਨ।

ਫ਼ਿਲਮ ਅਦਾਕਾਰਾ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਖੇਤੀ ਆਰਡੀਨੈਂਸਾਂ ਖ਼ਿਲਾਫ਼ਕਿਸਾਨਾਂ ਦੇ ਧਰਨੇ 'ਚ ਪਹੁੰਚੇ 

ਪੰਜਾਬ ਭਰ 'ਚ ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਫ਼ਿਲਮ ਕਲਾਕਾਰ ਜੋੜੀ ਅਦਾਕਾਰ ਹਰਦੀਪ ਗਿੱਲ ਅਤੇ ਅਦਾਕਾਰਾ ਅਨੀਤਾ ਦੇਵਗਨ ਵੀ ਕਿਸਾਨਾਂ ਦੇ ਹੱਕ ਵਿਚ ਰੋਸ ਧਰਨੇ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਵੱਖ -ਵੱਖ ਥਾਵਾਂ 'ਤੇ ਹੋਰ ਕਲਾਕਾਰ ਨੇ ਵੀ ਕਿਸਾਨਾਂ ਦਾ ਸਾਥ ਦਿੱਤਾ ਹੈ।

ਫ਼ਿਲਮ ਅਦਾਕਾਰਾ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਖੇਤੀ ਆਰਡੀਨੈਂਸਾਂ ਖ਼ਿਲਾਫ਼ਕਿਸਾਨਾਂ ਦੇ ਧਰਨੇ 'ਚ ਪਹੁੰਚੇ 

ਦੱਸ ਦੇਈਏ ਕਿ ਕਿਸਾਨਾਂ ਦੇ ਹੱਕ ’ਚ ਨਿੱਤਰੀਆਂ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੱਡੇ ਪੱਧਰ ’ਤੇ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ। ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਅੱਜ ਰੋਸ ਮੁਜਾਹਰੇ ਅਤੇ ਟਰੈਕਟਰ ਰੈਲੀਆਂ ਵੀ ਕੱਢੀਆਂ ਜਾ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਂ-ਥਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ।

-PTCNews

Related Post