ਫਿਲਮ ਦੇ ਪੋਸਟਰ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ 'ਤੇ ਪ੍ਰੋਡਿਊਸਰ ਨੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ

By  Shanker Badra August 31st 2019 06:00 PM

ਫਿਲਮ ਦੇ ਪੋਸਟਰ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ 'ਤੇ ਪ੍ਰੋਡਿਊਸਰ ਨੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ’ਤੇ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਇਸ਼ਕ ਮਾਈ ਰਿਲੀਜਨ ਦੇ ਪੋਸਟਰ ’ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਸੀ। [caption id="attachment_334918" align="aligncenter" width="300"]Film Ishq My Religion 'poster Golden Temple picture taking Producer Sorry to Sikh Sangat ਫਿਲਮ ਦੇ ਪੋਸਟਰ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ 'ਤੇ ਪ੍ਰੋਡਿਊਸਰ ਨੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ[/caption] ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਫਿਲਮ ਦੇ ਪ੍ਰੋਡਿਊਸਰ ਖਿਲਾਫ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਸੀ। ਅੱਜ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ਮੁਆਫ਼ੀ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਸਿੱਖ ਸੰਗਤ ਪਾਸੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਇੱਕ ਪੋਸਟਰ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਸਬੰਧੀ ਹੋਈ ਗਲਤੀ ਨੂੰ ਸਵੀਕਾਰ ਕਰਦਿਆਂ ਮੁਆਫ਼ੀ ਮੰਗੀ ਹੈ। ਫਿਲਮ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਇਸ ਮੁਆਫ਼ੀ ਨਾਮੇ ਵਿਚ ਲਿਖਿਆ ਹੈ ਕਿ ਉਨ੍ਹਾਂ ਦੀ ਮਨਸ਼ਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। [caption id="attachment_334919" align="aligncenter" width="300"]Film Ishq My Religion 'poster Golden Temple picture taking Producer Sorry to Sikh Sangat ਫਿਲਮ ਦੇ ਪੋਸਟਰ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ 'ਤੇ ਪ੍ਰੋਡਿਊਸਰ ਨੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੂਫੀ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ ਉਨ੍ਹਾਂ ਕਿਹਾ ਕਿ ਫਿਲਮ ਦੇ ਸਾਰੇ ਪੋਸਟਰ ਹਟਾ ਦਿੱਤੇ ਗਏ ਹਨ ਅਤੇ ਨਵਾਂ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਦੇ ਪਹਿਲੇ ਪੋਸਟਰ ਕਾਰਨ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਸ ਲਈ ਉਹ ਖਿਮਾ ਦੇ ਜਾਚਕ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਸਬੰਧਤਾਂ ਵੱਲੋਂ ਫਿਲਮ ਦਾ ਇਤਰਾਜ਼ਯੋਗ ਪੋਸਟਰ ਹਟਾ ਦਿੱਤਾ ਗਿਆ ਹੈ ਅਤੇ ਫਿਲਮ ਪ੍ਰੋਡਿਊਸਰ ਨੇ ਖੁਦ ਆ ਕੇ ਆਪਣੀ ਗਲਤੀ ਸਵੀਕਾਰ ਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਪੱਤਰ ਲਿਖ ਕੇ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਫਿਲਮਾਂ, ਨਾਟਕ ਅਤੇ ਸੀਰੀਅਲ ਆਦਿ ਬਣਾਉਣ ਵਾਲੇ ਪ੍ਰੋਡਿਊਸਰ, ਡਾਇਰੈਕਟਰ ਅਤੇ ਕਲਾਕਾਰਾਂ ਨੂੰ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕੀਤੇ ਕੰਮ ਨਾਲ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਆਹਤ ਨਾ ਹੋਣ। -PTCNews

Related Post