ਜਲੰਧਰ ਸਣੇ ਹੋਰਨਾਂ ਜ਼ਿਲ੍ਹਿਆਂ 'ਚ ਜਾਣੋ ਕੋਰੋਨਾ ਦੇ ਹਾਲਾਤ, ਕਿਥੇ ਮਿਲੀ ਰਾਹਤ ਕਿਥੇ ਬਣੀ ਚਿੰਤਾ

By  Jagroop Kaur May 24th 2021 07:51 PM

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਜਿਥੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚ ਕੋਰੋਨਾ ਪੈਰ ਪਸਾਰ ਰਿਹਾ ਹੈ ਜਿਥੇ ਨਿਤ ਦਿਨ ਸੈਂਕੜੇ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ , ਜੇਕਰ ਗੱਲ ਕੀਤੀ ਜਾਵੇ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਖ਼ਤਰਨਾਕ ਕੋਰੋਨਾ ਨੇ ਜਿੱਥੇ ਸੋਮਵਾਰ ਨੂੰ 8 ਪੀੜਤਾਂ ਦੀ ਜਾਨ ਲੈ ਲਈ, ਉਥੇ ਹੀ 350 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਆਈ ਹੈ।Yellow fungus cases in UP : Know why it can prove more dangerous than black, white fungus

Read More : PSEB declares Class 5 Board Result 2021

ਸਿਹਤ ਮਹਿਕਮੇ ਨੂੰ ਐਤਵਾਰ 7726 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 574 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7784 ਹੋਰ ਲੋਕਾਂ ਦੇ ਸੈਂਪਲ ਲਏ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ

ਹੁਣ ਤਕ ਕੁਲ ਸੈਂਪਲ-1035533

ਨੈਗੇਟਿਵ ਆਏ-916603

ਪਾਜ਼ੇਟਿਵ ਆਏ-57290

ਡਿਸਚਾਰਜ ਹੋਏ-51310

ਮੌਤਾਂ ਹੋਈਆਂ-1306

ਐਕਟਿਵ ਕੇਸ-4674With over 2.22 lakh new cases, India continues to see decline in daily coronavirus cases

Read more :ਚੰਡੀਗੜ੍ਹ ਪ੍ਰਸ਼ਾਸਨ ਫੈਸਲਾ,ਇਹਨਾਂ ਨਿਯਮਾਂ ਤਹਿਤ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 340 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 43174 ਹੋ ਗਏ ਹਨ, ਜਿਨ੍ਹਾਂ 'ਚੋਂ 4050 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ 'ਚ ਅੱਜ 13 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਹੁਣ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵਧ ਕੇ 1357 ਹੋ ਗਿਆ ਹੈ।Coronavirus : India reports 2,57,299 new COVID-19 cases, 4,194 deaths in last 24 hours

Read more :ਬੋਰਿਸ ਜੌਨਸਨ ਨੇ ਸਿੱਖ ਪਾਇਲਟ ਦੀ ਕੀਤੀ ਪ੍ਰਸ਼ਸੰਸਾ, ਮਦਦ ਲਈ ਕਿਹਾ ਸ਼ੁਕਰੀਆ

ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨਾਲ ਅੱਜ ਜਿੱਥੇ 8 ਜਣਿਆਂ ਦੀ ਮੌਤ ਹੋ ਗਈ ਹੈ ,ਉੱਥੇ 401 ਨਵੇਂ ਪਾਜ਼ੀਟਿਵ ਕੇਸ ਆਏ ਹਨ। 165 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੀਡੀਆ ਅਨੁਸਾਰ ਇਸ ਵਕਤ 2269 ਸਰਗਰਮ ਕੇਸ ਹਨ ਜਦਕਿ 165 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 2, ਦਿਉਣਖੇੜਾ 1, ਮੱਲਣ 1, ਬਰੀਵਾਲਾ 1, ਭਲਾਈਆਣਾ 1, ਗਿੱਦੜਬਾਹਾ 1, ਕਿੱਲਿਆਂਵਾਲੀ 1, ਬਾਂਮ 1, ਫੱਤਾ ਖੇੜਾ 1, ਖੁੱਡੀਆਂ 1, ਦੋਦਾ 1 ਅਤੇ ਸਦਰਵਾਲਾ ਦਾ 1 ਮਰੀਜ਼ ਸ਼ਾਮਿਲ ਹੈ। ਜਦਕਿ 310 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।

Related Post