ਬਿਕਰਮ ਸਿੰਘ ਮਜੀਠੀਆ ਸਣੇ ਅਕਾਲੀ ਦਲ ਦੇ 9 ਵਿਧਾਇਕਾਂ ਖ਼ਿਲਾਫ਼ FIR ਦਰਜ

By  Jagroop Kaur March 16th 2021 03:19 PM -- Updated: March 16th 2021 03:30 PM

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕੀਤਾ ਸੀ ਜਿਸ ਵਿਚ ਉਹਨਾਂ ਕਿਸਾਨਾਂ ਨਾਲ ਕੀਤੇ ਤਸ਼ੱਦਦ ਖਿਲਾਫ ਆਵਾਜ਼ ਚੁੱਕੀ ਸੀ। ਉਥੇ ਹੀ ਇਸ ਮਾਮਲੇ ਸਬੰਧੀ 9 ਅਕਾਲੀ ਵਿਧਾਇਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।Days after Shiromani Akali Dal raised voice in support of farmers outside Haryana Assembly, FIR registered against SAD MLAs including Bikram Singh Majithia, Sharanjit Singh Dhillon.

ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਖੇ ਮੰਗਲਵਾਰ ਨੂੰ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਧਾਇਕਾਂ 'ਚ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਨਪ੍ਰੀਤ ਸਿੰਘ ਇਆਲੀ, ਕੰਵਰਜੀਤ ਸਿੰਘ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐੱਨ. ਕੇ. ਸ਼ਰਮਾ ਸ਼ਾਮਲ ਹਨ।Days after Shiromani Akali Dal raised voice in support of farmers outside Haryana Assembly, FIR registered against SAD MLAs including Bikram Singh Majithia, Sharanjit Singh Dhillon.

Read More : “ਜਦ ਸਾਰੇ ਧਾਰਮਿਕ ਸਥਾਨ ਖੁਲ੍ਹ ਸਕਦੇ ਹਨ ਤਾਂ ਕਰਤਾਰਪੁਰ ਲਾਂਘਾ ਕਿਓਂ ਨਹੀਂ”?

ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਵਿਧਾਨ ਸਭਾ ਕੰਪਲੈਕਸ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੰਜਾਬ ਦੇ ਵਿਧਾਇਕਾਂ ਨੇ ਘਿਰਾਓ ਦੀ ਕੋਸ਼ਿਸ਼ ਕੀਤੀ ਸੀ। ਇਸ 'ਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਸਖ਼ਤ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਗੱਲ ਕੀਤੀ ਸੀ। ਗੁਪਤਾ ਨੇ ਚਿੱਠੀ ਲਿਖ ਕੇ ਇਸ ਮਾਮਲੇ 'ਚ ਸਖ਼ਤ ਨੋਟਿਸ ਲੈਣ ਦੀ ਵੀ ਅਪੀਲ ਕੀਤੀ ਸੀ।

ਸਪੀਕਰ ਗਿਆਨ ਚੰਦ ਗੁਪਤਾ ਨੇ ਹਰਿਆਣਾ ਗ੍ਰਹਿ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਜਨਰਲ ਸਕੱਤਰ ਅਰੁਣ ਗੁਪਤਾ, ਡੀ. ਜੀ. ਪੀ. ਮਨੋਜ ਯਾਦਵ ਸਮੇਤ ਪੁਲਸ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਸਨ।

Click here to follow PTC News on Twitter.

Related Post