ਕੋਰੋਨਾ ਪੀੜਤਾਂ ਤੋਂ ਵਾਧੂ ਵਸੂਲੀ ਕਰਨ ਵਾਲੇ ਹਸਪਤਾਲ ਖ਼ਿਲਾਫ਼ ਡੀਸੀ ਵੱਲੋਂ ਐਕਸ਼ਨ

By  Jagroop Kaur May 27th 2021 10:23 PM

ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਦੌਰਾਨ ਖਾਮੀਆਂ ਪਾਏ ਜਾਣ 'ਤੇ ਪ੍ਰਾਈਵੇਟ ਹਸਪਤਾਲ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ ਸ਼ਮਸ਼ੇਰ ਹਸਪਤਾਲ ਵਿਚ ਪਾਈਆਂ ਗਈਆਂ ਖਾਮੀਆਂ ਅਤੇ ਵਾਧੂ ਪੈਸੇ ਵਸੂਲਣ ਸਬੰਧੀ ਸਿਹਤ ਅਥਾਰਟੀਆਂ ਵਲੋਂ ਰਿਪੋਰਟ ਮਿਲਣ ਤੋਂ ਬਾਅਦ ਲੈਵਲ-2 ਕੋਵਿਡ ਕੇਅਰ ਸਹੂਲਤ (ਨਵੇਂ ਮਰੀਜ਼ਾਂ ਦੇ ਦਾਖਲੇ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।Ghanshyam Thori takes charge as Jalandhar DC

Read More : ਬਲੈਕ ਫੰਗਸ ਦਾ ਕਹਿਰ ਜਾਰੀ,ਇੱਕ ਦੀ ਮੌਤ,ਬਾਕੀ ਸ਼ੱਕੀ ਮਰੀਜ਼ਾਂ ਦੀ ਜਾਂਚ ਜਾਰੀ

ਮਾਮਲੇ ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਵਾਰਡ ਵਿਚ ਦਾਖਲ ਮਰੀਜ਼ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਸਬੰਧ ਚ ਪੜਤਾਲ ਡਿਪਟੀ ਮੈਡੀਕਲ ਕਮਿਸ਼ਨਰ ਜਲੰਧਰ ਨੂੰ ਸੌਂਪੀ ਗਈ ਸੀ, ਜਿਨਾਂ ਵਲੋਂ ਲੈਵਲ-2 ਸਹੂਲਤ ਵਿੱਚ ਨਵੇਂ ਮਰੀਜ਼ਾਂ ਦੇ ਦਾਖਲੇ ਨੂੰ ਮੁਅੱਤਲ ਕਰਨ ਦੀ ਸ਼ਿਫਾਰਸ ਕੀਤੀ ਗਈ ਸੀ।Three variants of the COVID-19 virus found in 14 countries in the Americas,  PAHO reports - PAHO/WHO | Pan American Health Organization

Read More : ਕਿਸਾਨਾਂ ਵੱਲੋਂ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦੇ ਦੋਸ਼ ਲਗਾਉਣਾ ਕੇਂਦਰ…

ਇਸ ਦੌਰਾਨ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਦੌਰਾਨ ਵੱਧ ਪੈਸੇ ਵਸੂਲਣ, ਦਵਾਈਆਂ ਦੀ ਖ਼ਰੀਦ, ਵੰਡ ਅਤੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਤਿੰਨ ਦਿਨਾਂ ਵਿਚ ਜਾਂਚ ਕਰਨ ਲਈ ਚਾਰ ਮੈਂਬਰੀ ਕਮੇਟੀ ਜਿਸ ਵਿਚ ਉਪ ਮੰਡਲ ਮੈਜਿਸਟਰੇਟ-1, ਸਿਵਲ ਸਰਜਨ, ਜ਼ੋਨਲ ਲਾਇਸੈਂਸਿੰਗ ਅਥਾਰਟੀ ਅਤੇ ਡਾ.ਅਸ਼ੋਕੇ ਸੀਨੀਅਰ ਮੈਡੀਕਲ ਅਫ਼ਸਰ ਵਡਾਲਾ ਸ਼ਾਮਿਲ ਹਨ ਦਾ ਗਠਨ ਕੀਤਾ ਗਿਆ

ਉਥੇ ਹੀ ਡਿਪਟੀ ਕਮਿਸ਼ਨਰ ਨੇ ਇਸ ਔਖੀ ਘੜੀ ਵਿਚ ਗਲਤ ਤਰੀਕੇ ਅਪਣਾਉਣ ਵਾਲੀਆਂ ਸਿਹਤ ਸੰਸਥਾਵਾਂ ਨੂੰ ਤਾੜਨਾ ਕਰਦਿਆਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਮੇਟੀ ਦੀ ਰਿਪੋਰਟ ਤੋਂ ਬਾਅਦ ਡੀ.ਸੀ. ਨੇ ਗਲਤ ਹਸਪਤਾਲਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਸਿਫਾਰਸ਼ ਕੀਤੀ ਸੀ।ਜੋ ਕਿ ਹੁਣ ਸਿਰੇ ਚੜ੍ਹੀ ਹੈ।

Related Post