ਵਿਦਿਆਰਥਣ ਨਾਲ ਕੁੱਟਮਾਰ ਕਰਨ ਵਾਲੀ ਪ੍ਰਿੰਸੀਪਲ ਖਿਲਾਫ ਲਿਆ ਐਕਸ਼ਨ

By  Jagroop Kaur April 29th 2021 04:10 PM

ਰੋਪੜ ਦੇ ਪੁਲਿਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਵੱਲੋਂ ਇੱਕ ਵਿਦਿਆਰਥੀ ਉੱਤੇ ਕੁੱਟਮਾਰ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਪ੍ਰਿੰਸੀਪਲ ਅੰਜੂ ਚੌਧਰੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਸ ਮਾਮਲੇ ਦਾ ਸਖਤ ਨੋਟਿਸ ਲਿਆ ਹੈ ਅਤੇ ਇਸ ਦੀ ਜਾਂਚ ਲਈ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ।Read More : ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ 

 

ਦਰਸਲ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਈ ਸੀ, ਜਿਸ ਦੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਪ੍ਰਿੰਸੀਪਲ ਅੰਜੂ ਚੌਧਰੀ ਇਕ ਵਿਦਿਆਰਥਣ ਨੂੰ ਸਟੇਜ ਉਤੇ ਬੁਲਾ ਕੇ ਕੁੱਟਮਾਰ ਕਰਦੀ ਨਜ਼ਰ ਆਈ ਸੀ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

ਇਸ ਦੇ ਬਾਅਦ ਬਾਲ ਸੁਰੱਖਿਆ ਮਹਿਕਮਾ ਪੰਜਾਬ ਵੱਲੋਂ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਕਾਰਵਾਈ ਲਈ ਰੂਪਨਗਰ ਪੁਲਸ ਨੂੰ ਲਿਖਿਆ ਗਿਆ ਸੀ। ਜਿਸ ਦੇ ਬਾਅਦ ਰੂਪਨਗਰ ਪੁਲਸ ਥਾਣਾ ਸਿਟੀ ਦੇ ਵੱਲੋਂ ਬਾਲ ਸੁਰੱਖਿਆ ਅਫ਼ਸਰ ਰੂਪਨਗਰ ਦੀ ਸ਼ਿਕਾਇਤ ਦੇ ਉੱਤੇ ਪ੍ਰਿੰਸੀਪਲ ਮੈਡਮ ਅੰਜੂ ਚੌਧਰੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 88 ਧਾਰਾ 323 IPC& 75J&JAct ਬੰਦੀ ਦਰਜ ਕਰਦੇ ਹੋਏ ਮਾਮਲੇ ਵਿਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਥਾਨਕ ਸ਼ਹਿਰ ਦੇ ਇਕ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਦੁਆਰਾ ਇਕ ਵਿਦਿਆਰਥਣ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਸਿੱਖਿਆ ਮਹਿਕਮਾ ਵੀ ਗੰਭੀਰ ਹੁੰਦਾ ਵਿਖਾਈ ਦੇ ਰਿਹਾ ਹੈ। ਮਾਮਲਾ ਇਹ ਹੈ ਕਿ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰ. ਅੰਜੂ ਚੌਧਰੀ ਵੱਲੋਂ ਇਕ ਵਿਦਿਆਰਥਣ ਨੂੰ ਉਸ ਦੇ ਹਸਣ ਦਾ ਕਾਰਨ ਪੁੱਛ ਕੇ ਇਕ ਤੋਂ ਬਾਅਦ ਇਕ ਥੱਪੜ ਮਾਰਨ ਅਤੇ ਉਸ ਦੇ ਵਾਲ ਖਿੱਚੇ ਜਾਣ ਦੀ ਵੀਡੀਓ ਵਾਇਰਲ ਹੋਈ। ਇਹ ਵੀਡੀਓ ਕਦੋਂ ਦੀ ਹੈ, ਇਸ ਦੇ ਬਾਰੇ ’ਚ ਤਾਂ ਭਾਵੇ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ। ਇਸ ਵੀਡੀਓ ’ਚ ਪ੍ਰਿੰਸੀਪਲ ਵਿਦਿਆਰਥਣ ਨੂੰ ਕਹਿੰਦੀ ਹੋਈ ਸੁਣਾਈ ਦੇ ਰਹੀ ਸੀ ਕਿ ‘ਕੀ ਮੈਡਮ ਨੇ ਚੁਟਕਲਾ ਸੁਣਾਇਆ ਹੈ ਕਿ ਤੂੰ ਹਸ ਰਹੀ ਹੈ?’

Related Post