ਸਾਬਕਾ ਕ੍ਰਿਕਟਰ ਯੁਵਰਾਜ ਸਿੰਘ 'ਤੇ ਹਰਿਆਣਾ 'ਚ FIR ਦਰਜ , ਪੜ੍ਹੋ ਕੀ ਹੈ ਪੂਰਾ ਮਾਮਲਾ ?

By  Shanker Badra February 15th 2021 12:19 PM -- Updated: February 15th 2021 12:38 PM

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ 'ਤੇ ਹਰਿਆਣਾ 'ਚ FIR ਦਰਜ , ਪੜ੍ਹੋ ਕੀ ਹੈ ਪੂਰਾ ਮਾਮਲਾ ?:ਹਾਂਸੀ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਲਿਤ ਭਾਈਚਾਰੇ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਬੁਰੀ ਤਰ੍ਹਾਂ ਫ਼ਸ ਗਏ ਹਨ। ਸੋਸ਼ਲ ਮੀਡੀਆ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਟਿੱਪਣੀ ਕਰਨ ਦੇ ਮਾਮਲੇ 'ਚ ਕ੍ਰਿਕਟਰ ਯੁਵਰਾਜ ਸਿੰਘ ਖ਼ਿਲਾਫ਼ ਹਰਿਆਣਾ ਦੇ ਹਾਂਸੀ 'ਚ ਐਸਸੀ/ਐਸਟੀ ਐਕਟ ਤੇ ਹੋਰਾਂ ਧਾਰਾਵਾਂ ਮੁਕੱਦਮਾ ਦਰਜ ਕਰ ਲਿਆ।

ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ 'ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ

FIR registered against former cricketer Yuvraj Singh over 'casteist remark' during Insta live chat from 2020 ਸਾਬਕਾਕ੍ਰਿਕਟਰ ਯੁਵਰਾਜ ਸਿੰਘ 'ਤੇ ਹਰਿਆਣਾ 'ਚ FIR ਦਰਜ , ਪੜ੍ਹੋ ਕੀ ਹੈ ਪੂਰਾ ਮਾਮਲਾ ?

ਜਾਣਕਾਰੀ ਅਨੁਸਾਰ ਦਲਿਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚਸੋਸ਼ਲ ਐਕਟੀਵਿਸਟ ਰਜਤ ਕਲਸਨ ਨੇ ਯੁਵਰਾਜ ਦੇ ਖਿਲਾਫ਼ ਹਾਂਸੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ 2 ਜੂਨ 2020 ਨੂੰ ਸ਼ਿਕਾਇਤ ਦਿੱਤੀ ਸੀ। ਪੁਲਿਸ ਵੱਲੋਂ ਮਾਮਲੇ 'ਚ ਕਾਰਵਾਈ ਨਾ ਕਰਨ ਖਿਲਾਫ ਸ਼ਿਕਾਇਤ ਕਰਤਾ ਕੋਰਟ 'ਚ ਵੀ ਪਟੀਸ਼ਨ ਦਾਇਰ ਕਰ ਚੁੱਕੇ ਹਨ। ਕਲਸਨ ਨੇ ਹਿਸਾਰ ਦੀ ਵਿਸ਼ੇਸ਼ ਅਦਾਲਤ 'ਚ ਵੀ ਇਕ ਪਟੀਸ਼ਨ ਪਾਈ ਸੀ, ਜਿਸ ਨੇ ਹਾਂਸੀ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਸੀ।

FIR registered against former cricketer Yuvraj Singh over 'casteist remark' during Insta live chat from 2020 ਸਾਬਕਾਕ੍ਰਿਕਟਰ ਯੁਵਰਾਜ ਸਿੰਘ 'ਤੇ ਹਰਿਆਣਾ 'ਚ FIR ਦਰਜ , ਪੜ੍ਹੋ ਕੀ ਹੈ ਪੂਰਾ ਮਾਮਲਾ ?

ਇਸ ਤੋਂ ਬਾਅਦ ਵੀ ਪੁਲਿਸ ਨੇ ਯੁਵਰਾਜ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਹਿਸਾਰ ਦੀ ਵਿਸ਼ੇਸ਼ ਅਦਾਲਤ 'ਚ ਪੁਲਸ ਖ਼ਿਲਾਫ਼ ਪਟੀਸ਼ਨ ਪਾਈ। ਇਸ ਤੋਂ ਬਾਅਦ 3 ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਸਨ। ਹੁਣ ਜਾ ਕੇ ਇਸ ਮਾਮਲੇ 'ਚ ਪੁਲਸ ਨੇ ਯੁਵਰਾਜ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ

FIR registered against former cricketer Yuvraj Singh over 'casteist remark' during Insta live chat from 2020 ਸਾਬਕਾਕ੍ਰਿਕਟਰ ਯੁਵਰਾਜ ਸਿੰਘ 'ਤੇ ਹਰਿਆਣਾ 'ਚ FIR ਦਰਜ , ਪੜ੍ਹੋ ਕੀ ਹੈ ਪੂਰਾ ਮਾਮਲਾ ?

ਜ਼ਿਕਰਯੋਗ ਹੈ ਕਿ 1 ਜੂਨ 2020 ਨੂੰ ਸੋਸ਼ਲ ਮੀਡੀਆ 'ਤੇ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਯੁਵਰਾਜ ਸਿੰਘ ਦੀ ਆਪਸ ਵਿਚ ਗੱਲਬਾਤ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਯੁਵਰਾਜ ਸਿੰਘ ਨੇ ਅਨੁਸੂਚਿਤ ਸਮਾਜ 'ਤੇ ਅਪਮਾਨਜਨਕ ਟਿੱਪਣੀ ਕੀਤੀ ਸੀ। ਇਸ 'ਤੇ ਕਾਫ਼ੀ ਹੰਗਾਮਾ ਖੜ੍ਹਾ ਹੋ ਗਿਆ ਸੀ। ਇਸ ਮਾਮਲੇ 'ਚ ਨੈਸ਼ਨਲ ਅਲਾਇੰਸ ਤੇ ਦਲਿਤ ਹਿਊਮਨ ਰਾਇਟਲ ਦੇ ਸੰਯੋਜਕ ਰਜਤ ਕਲਸਨ ਨੇ ਹਾਂਸੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ।

-PTCNews

Related Post