ਕੁੰਡਲੀ ਬਾਰਡਰ 'ਤੇ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਆਈਆਂ ਲਪੇਟ 'ਚ

By  Riya Bawa November 5th 2021 10:48 AM

ਸੋਨੀਪਤ: ਇਕ ਪਾਸੇ ਜਿਥੇ ਲੋਕ ਦੀਵਾਲੀ ਦਾ ਤਿਉਹਾਰ ਮਨਾ ਰਹੇ ਸੀ ਉਥੇ ਹੀ ਅੱਜ ਹਰਿਆਣਾ ਦੇ ਜ਼ਿਲ੍ਹੇ ਦੇ ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੋਨੀਪਤ ਜੀਟੀ ਰੋਡ 'ਤੇ ਰਸੋਈ ਢਾਬੇ ਦੇ ਸਾਹਮਣੇ ਬਣੀਆਂ ਕਈ ਝੌਂਪੜੀਆਂ 'ਚ ਅੱਗ ਲੱਗ ਗਈ।

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ (Fire brigade) ਮੌਕੇ 'ਤੇ ਪਹੁੰਚ ਗਈ ਹੈ। ਕਾਫੀ ਦੇਰ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਅੱਗ ਇੰਨੀ ਭਿਆਨਕ ਸੀ ਕਿ ਝੁੱਗੀਆਂ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਖੁਸ਼ਕਿਸਮਤੀ ਨਾਲ ਕੋਈ ਵੀ ਕਿਸਾਨ ਇਸ ਅੱਗ ਦੀ ਲਪੇਟ ਵਿੱਚ ਨਹੀਂ ਆਇਆ। ਅਜੇ ਤੱਕ ਅੱਗ ਲੱਗਣ ਦੇ ਬਾਰੇ ਨਹੀਂ ਪਤਾ ਲੱਗ ਸਕਿਆ ਹੈ।

-PTC News

Related Post