ਆਟੋ ਪਾਰਟਸ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

By  Riya Bawa October 15th 2022 10:01 AM -- Updated: October 15th 2022 10:03 AM

Fire Breaks At Auto Parts Manufacturing Factory: ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਬਿਲਾਸਪੁਰ ਇੰਡਸਟਰੀਅਲ ਏਰੀਆ ਪਿੰਡ ਬਿਨੋਲਾ 'ਚ ਸ਼ਨੀਵਾਰ ਸਵੇਰੇ ਇਕ ਆਟੋ ਪਾਰਟਸ ਬਣਾਉਣ ਵਾਲੀ ਕੰਪਨੀ 'ਚ ਭਿਆਨਕ ਅੱਗ ਲੱਗ ਗਈ। ਜਲਦੀ ਹੀ ਅੱਗ ਪੂਰੀ ਕੰਪਨੀ ਵਿੱਚ ਫੈਲ ਗਈ। ਅੱਗ ਲੱਗਣ ਕਾਰਨ ਕੰਪਨੀ ਦੇ ਆਸ-ਪਾਸ ਦੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ।

fire

ਸੂਚਨਾ ਮਿਲਣ ਤੋਂ ਬਾਅਦ ਕਰੀਬ ਇੱਕ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਚਾਰ ਘੰਟੇ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅਜੇ ਤੱਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਸਥਾਨਕ ਪੁਲਿਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਫੈਕਟਰੀ ਵਿੱਚ ਭਿਆਨਕ ਅੱਗ ਤੜਕੇ ਕਰੀਬ 4:30 ਵਜੇ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਦਰਜਨਾਂ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਪਾਉਣ ਦੇ ਯਤਨ ਜਾਰੀ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਬੱਚੇ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਨਰਸ ਦੇ ਜੜਿਆ ਥੱਪੜ, ਸਟਾਫ ਵੱਲੋਂ ਧਰਨਾ

ਫਾਇਰ ਬਿ੍ਗੇਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਿਨੋਲਾ ਵਿਖੇ ਕਰੀਬ ਦੋ ਏਕੜ ਰਕਬੇ ਵਿਚ ਬਣੀ ਜੈਨਵੀਰ ਡਾਬਰਟ ਇੰਡੀਆ ਨਾਂਅ ਦੀ ਕੰਪਨੀ ਹੈ। ਸ਼ਨੀਵਾਰ ਸਵੇਰੇ ਚਾਰ ਵਜੇ ਦੇ ਕਰੀਬ ਕੰਪਨੀ ਦੇ ਗੋਦਾਮ ਵਿੱਚ ਰੱਖੇ ਕੈਮੀਕਲ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਸਾਰੀ ਕੰਪਨੀ ਵਿੱਚ ਫੈਲ ਗਈ। ਸ਼ੁਕਰ ਹੈ ਕਿ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

-PTC News

Related Post