ਮੁੰਬਈ ਦੇ ONGC ਪਲਾਂਟ ’ਚ ਲੱਗੀ ਭਿਆਨਕ ਅੱਗ, 5 ਮੌਤਾਂ, ਕਈ ਜ਼ਖਮੀ

By  Jashan A September 3rd 2019 09:58 AM

ਮੁੰਬਈ ਦੇ ONGC ਪਲਾਂਟ ’ਚ ਲੱਗੀ ਭਿਆਨਕ ਅੱਗ, 5 ਮੌਤਾਂ, ਕਈ ਜ਼ਖਮੀ,ਮੁੰਬਈ: ਮੁੰਬਈ ਦੇ ਆਇਲ ਐਂਡ ਨੈਚੁਰਲ ਗੈਸ ਕਾਰਪੋਰੇਸ਼ਨ ਦੇ ਪਲਾਂਟ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਕਾਫੀ ਭਿਆਨਕ ਹੈ।ਇਸ ਘਟਨਾ ਤੋਂ ਬਾਅਦ ਪਲਾਂਟ ਅੰਦਰ ਹਫੜਾ-ਦਫੜੀ ਮੱਚ ਗਈ ਹੈਅਤੇ ਲੋਕਾਂ 'ਚ ਡਰ ਦਾ ਮਾਹੌਲ ਹੈ।

https://twitter.com/ANI/status/1168729105421852672?s=20

ਮਿਲੀ ਜਾਣਕਰੀ ਮੁਤਾਬਕ ਅੱਗ ਨਵੀਂ ਮੁੰਬਈ ’ਚ ਓ. ਐੱਨ. ਜੀ. ਸੀ. ਦੇ ਕੋਲਡ ਸਟੋਰੇਜ ’ਚ ਲੱਗੀ ਹੈ। ਜਿਸ ਕਾਰਨ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ।

ਹੋਰ ਪੜ੍ਹੋ:ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 8 ਲੋਕ ਜ਼ਖਮੀ ਹੋ ਗਏ ਹਨ।ਅੱਗ ਦੀਆਂ ਲਪਟਾਂ ਦੇਖਦੇ ਹੋਏ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।

https://twitter.com/ANI/status/1168733233313271808?s=20

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਕੇ ’ਤੇ ਫਾਇਰ ਫਾਈਟਰਜ਼ ਪੁੱਜ ਗਏ ਹਨ ਤੇ ਇਸ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

-PTC News

Related Post