ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ

By  Jashan A January 7th 2020 10:20 AM

ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ,ਮੁੰਬਈ: ਮਹਾਰਾਸ਼ਟਰ ਦੇ ਠਾਣੇ ਦੇ ਮੁੰਬਰਾ ਸਥਿਤ ਇੱਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪਤਾ ਨਹੀਂ ਚੱਲਿਆ।

ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਮੁੰਬਈ ਦੇ ਨਾਗਪਾੜਾ 'ਚ ਵੀ ਇੱਕ ਪੁਰਾਣੀ ਬਿਲਡਿੰਗ 'ਚ ਅੱਗ ਲੱਗ ਗਈ ਸੀ, ਜਿਸ ਕਾਰਨ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਅੱਗ ਕਾਫੀ ਭਿਆਨਕ ਸੀ , ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਸਨ।

https://twitter.com/ANI/status/1214388400603553794?s=20

-PTC News

Related Post