ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Shanker Badra April 1st 2020 10:30 AM

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ:ਲੁਧਿਆਣਾ : ਲੁਧਿਆਣੇ ਦੇ ਬਹਾਦੁਰ ਕੇ ਰੋਡ 'ਤੇ ਸਥਿਤ ਇਕ ਕੱਪੜਾ ਫੈਕਟਰੀ 'ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ ਹੈ।ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ।

ਇਸ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪੁੱਜੀਆਂ ਹਨ। ਫਿਲਹਾਲ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

-PTCNews

Related Post