ਜਲੰਧਰ 'ਚ ਫਰਨੀਚਰ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By  Jashan A February 23rd 2020 10:50 AM

ਜਲੰਧਰ: ਜਲੰਧਰ ਦੇ ਨਕੋਦਰ ਰੋਡ 'ਤੇ ਸਥਿਤ ਘੇਈ ਫਰਨੀਚਰ ਦੇ ਗੁਦਾਮ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਦਾਮ 'ਚ ਪਿਆ ਸਾਰਾ ਸੜ੍ਹ ਕੇ ਸੁਆਹ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਗੁਦਾਮ ਦੀ ਚੌਥੀ ਮੰਜ਼ਿਲ ਵਿਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਫਾਇਰ ਬਿ੍ਰਗੇਡ ਦੀਆਂ ਕਰੀਬ 15 ਗੱਡੀਆਂ ਨੇ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

ਹੋਰ ਪੜ੍ਹੋ: ਜਲੰਧਰ: ਸੋਢਲ ਮੇਲੇ 'ਚ ਟੁੱਟਿਆ ਝੂਲਾ, 3 ਬੱਚੇ ਜ਼ਖਮੀ

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post