ਮੋਗਾ: ਕਮਰੇ 'ਚ ਲੱਗੀ ਅੱਗ, ਜਿਊਂਦਾ ਸੜਿਆ ਵਿਅਕਤੀ

By  Jashan A February 23rd 2020 03:43 PM

ਮੋਗਾ: ਮੋਗਾ ਦੇ ਨਜ਼ਦੀਕੀ ਪਿੰਡ ਦੁੱਨੇਕੇ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਪ੍ਰਵਾਸੀ ਮਜ਼ਦੂਰ ਕਮਰੇ 'ਚ ਅੱਗ ਲੱਗਣ ਕਰਕੇ ਜਿਊਂਦਾ ਸੜ ਗਿਆ। ਮ੍ਰਿਤਕ ਦੀ ਪਤਨੀ ਮੁਤਾਬਕ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਦੋਹਾਂ 'ਚ ਝਗੜਾ ਵੀ ਰਹਿੰਦਾ ਸੀ। ਉਹਨਾਂ ਦੱਸਿਆ ਕਿ ਉਹ 2 ਦਿਨ ਪਹਿਲਾਂ ਪੇਕੇ ਗਈ ਹੋਈ ਸੀ ਤੇ ਜਦੋਂ ਉਹ ਵਾਪਸ ਆਈ ਤਾਂ ਪਤਾ ਚੱਲਿਆ ਕਿ ਉਸ ਦੇ ਪਤੀ ਦੀ ਸੜ੍ਹ ਕੇ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਰਿਕਸ਼ਾ ਚਲਾਉਂਦਾ ਸੀ ਤੇ ਉਹ ਨਸ਼ੇ ਕਰਨ ਦਾ ਆਦੀ ਸੀ। ਹੋਰ ਪੜ੍ਹੋ: ਲੁਧਿਆਣਾ 'ਚ ਐੱਨ.ਆਰ.ਆਈ. ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ,ਜੇਬ 'ਚੋਂ ਮਿਲਿਆ ਸੁਸਾਇਡ ਨੋਟ ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਚੱਲਿਆ ਕਿ ਅੱਗ ਕਿਸ ਤਰਾਂ ਲੱਗੀ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News

Related Post