ਫ਼ਿਰੋਜ਼ਪੁਰ 'ਚ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By  Shanker Badra February 28th 2019 02:36 PM

ਫ਼ਿਰੋਜ਼ਪੁਰ 'ਚ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ:ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਨੇੜੇ 2 ਮੋਟਰਸਾਈਕਲ ਸਵਾਰਾਂ ਨੇ ਕਾਂਗਰਸ ਦੇ ਜ਼ਿਲਾ ਪ੍ਰੀਸ਼ਦ ਮੈਂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।

Firozpur Attackers Congress leader bullet firing Murder ਫ਼ਿਰੋਜ਼ਪੁਰ 'ਚ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਵਾਰਦਾਤ ਵਿੱਚ ਕਾਂਗਰਸੀ ਆਗੂ ਪ੍ਰੀਤਮ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ ਹਮਲਾਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ।ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਦੀਆਂ ਧਮਕੀਆਂ ਆ ਰਹੀਆਂ ਸਨ।

Firozpur Attackers Congress leader bullet firing Murder ਫ਼ਿਰੋਜ਼ਪੁਰ 'ਚ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਗਈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਦੌਰਾਨ ਪੁਲਿਸ ਵੱਲੋਂ ਘਟਨਾ ਸਥਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

Firozpur Attackers Congress leader bullet firing Murder ਫ਼ਿਰੋਜ਼ਪੁਰ 'ਚ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਤੋਂ ਬਾਅਦ ਪੁਲਿਸ ਵੱਲੋਂ ਜ਼ਿਲਾ ਪ੍ਰੀਸ਼ਦ ਮੈਂਬਰ ਮ੍ਰਿਤਕ ਪ੍ਰੀਤਮ ਸਿੰਘ ਦੇ ਪਰਿਵਾਰ ਅਤੇ ਓਥੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।ਜਿਨ੍ਹਾਂ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

-PTCNews

Related Post