ਸੋਨੇ ਦੀ ਚਿੜੀ "ਰੰਗਲਾ ਪੰਜਾਬ " ਚੜਿਆ ਕਰਜ਼ੇ ਦੀ ਭੇਂਟ , ਇੱਕ ਹੋਰ ਕਿਸਾਨ ਨੇ ਕੀਤੀ ਆਤਮ ਹੱਤਿਆ

By  Shanker Badra October 30th 2018 03:21 PM

ਸੋਨੇ ਦੀ ਚਿੜੀ "ਰੰਗਲਾ ਪੰਜਾਬ " ਚੜਿਆ ਕਰਜ਼ੇ  ਦੀ ਭੇਂਟ ,ਇੱਕ ਹੋਰ ਕਿਸਾਨ ਨੇ ਕੀਤੀ ਆਤਮ ਹੱਤਿਆ:ਪੰਜਾਬ ਅੰਦਰ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਕਿਸਾਨ ਖੁਦਕੁਸ਼ੀਆਂ ਦੀ ਸੂਚੀ ਵੀ ਕਰਜ਼ੇ ਦੇ ਵਿਆਜ਼ ਵਾਂਗ ਲਗਾਤਾਰ ਵੱਧ ਰਹੀ ਹੈ।ਇਸ ਸੂਚੀ ਵਿੱਚ ਫ਼ਿਰੋਜ਼ਪੁਰ ਦੇ ਕਿਸਾਨ ਸਰਵਨ ਸਿੰਘ ਦਾ ਨਾਂਅ ਵੀ ਸ਼ਾਮਲ ਹੋ ਗਿਆ।ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਬਸਤੀ ਕੀਮੇ ਵਾਲੀ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਆਤਮ ਹੱਤਿਆ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ 42 ਸਾਲਾਂ ਨੌਜਵਾਨ ਸਰਵਨ ਸਿੰਘ ਵਜੋਂ ਹੋਈ ਹੈ।

ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਕਿਸਾਨ ਸਰਵਨ ਸਿੰਘ 'ਤੇ ਕਰੀਬ 23 ਲੱਖ ਦਾ ਕਿਸਾਨੀ ਕਰਜ਼ਾ ਸੀ।ਜਿਸ ਕਾਰਨ ਨੌਜਵਾਨ ਪਿਛਲੇ ਦਿਨਾਂ ਤੋਂ ਪ੍ਰੇਸ਼ਾਨ ਸੀ।ਇਸ ਕਰਕੇ ਨੌਜਵਾਨ ਨੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਪੁਲਿਸ ਨੇ ਇਸ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕਦੇ ਪੰਜਾਬ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਅਤੇ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਸੀ ਪਰ ਸ਼ਾਇਦ ਕਿਸੇ ਦੀ ਨਜ਼ਰ ਲੱਗ ਗਈ ਹੈ।ਜਿਸ ਕਰਕੇ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਮਰਨ ਲਈ ਮਜ਼ਬੂਰ ਹੈ।ਸਰਕਾਰਾਂ ਵੱਲੋਂ ਜੱਟ ਨੂੰ ਫੋਕੀ ਸੌਰਤ ਦਿੰਦਿਆਂ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਪਰ ਅੱਜ ਜਵਾਨ ਵੀ ਨਸ਼ੇ ਦੀ ਲਪੇਟ ਵਿੱਚ ਆ ਕੇ ਮਰ ਰਿਹਾ ਹੈ ਅਤੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਆਪਣੇ ਪਰਿਵਾਰ ਦਾ ਢਿੱਡ ਭਰਨੋ ਮੌਥਾਜ ਹੋ ਕੇ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ।

-PTCNews

Related Post