ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ,ਤਿੰਨ ਜ਼ਖਮੀ

By  Shanker Badra April 17th 2019 11:50 AM

ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ,ਤਿੰਨ ਜ਼ਖਮੀ:ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ ਡਰਾਈਵਰ ਸਮੇਤ 3 ਵਿਅਕਤੀ ਜ਼ਖਮੀ ਹੋ ਗਏ ਹਨ। [caption id="attachment_283722" align="aligncenter" width="300"]Firozpur Fazilka main road Mahindra pickup And truck Collision ,Three injured
ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ,ਤਿੰਨ ਜ਼ਖਮੀ[/caption] ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਪਿਕਅੱਪ ਗੱਡੀ ਜਲਾਲਾਬਾਦ ਤੋਂ ਫ਼ਿਰੋਜ਼ਪੁਰ ਵਿਖੇ ਫਰੂਟ ਲੈ ਕੇ ਜਾ ਰਹੀ ਸੀ।ਇਸ ਦੌਰਾਨ ਬੱਸ ਸਟੈਂਡ ਹਾਮਦ ਕੋਲ ਸੜਕ ਉੱਪਰ ਦੇਰ ਰਾਤ ਤੋਂ ਖ਼ਰਾਬ ਖੜ੍ਹੇ ਟਰੱਕ ਨਾਲ ਟਕਰਾ ਗਈ। [caption id="attachment_283723" align="aligncenter" width="300"]Firozpur Fazilka main road Mahindra pickup And truck Collision ,Three injured
ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ,ਤਿੰਨ ਜ਼ਖਮੀ[/caption] ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ।ਇਸ ਹਾਦਸੇ ਦੌਰਾਨ ਡਰਾਈਵਰ ਸਮੇਤ ਜੀਪ ਵਿਚ ਸਵਾਰ ਦੋ ਹੋਰ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੈਂਗਸਟਰ ਰਣਦੀਪ ਖਰੌੜ ਦਾ ਸਾਥੀ ਮੁਹੰਮਦ ਸਾਜਨ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ -PTCNews

Related Post