ਫਿਰੋਜ਼ਪੁਰ 'ਚ ਵਾਪਰੀ ਭਿਆਨਕ ਘਟਨਾ, ਇੱਕੋ ਪਰਿਵਾਰ ਦੇ ਦੋ ਜੀਆਂ ਦੀ ਹੋਈ ਮੌਤ

By  Joshi October 11th 2018 09:06 PM

ਫਿਰੋਜ਼ਪੁਰ 'ਚ ਵਾਪਰੀ ਭਿਆਨਕ ਘਟਨਾ, ਇੱਕੋ ਪਰਿਵਾਰ ਦੇ ਦੋ ਜੀਆਂ ਦੀ ਹੋਈ ਮੌਤ

ਫਿਰੋਜ਼ਪੁਰ: ਮਮਦੋਟ 'ਚ ਇੱਕ ਭਿਆਨਕ ਘਟਨਾ ਵਾਪਰੀ ਹੈ, ਜਿਥੇ ਇੱਕ ਸੜਕ ਹਾਦਸੇ ਦੌਰਾਨ ਇੱਕ ਮਾਂ ਸਮੇਤ ਤਿੰਨ ਸਾਲ ਦੀ ਬੱਚੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋ ਮੋਟਰ-ਸਾਈਕਲ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ। ਸੂਤਰਾਂ ਮੁਤਾਬਕ ਮ੍ਰਿਤਕਾ ਦੀ ਪਹਿਚਾਣ ਬਿੰਦਰ ਕੌਰ (30) ਅਤੇ ਬੇਟੀ ਏਕਮ (3) ਵਜੋਂ ਹੋਈ ਹੈ।

ਦਸਿਆ ਜਾ ਰਿਹਾ ਹੈ ਕਿ ਔਰਤ 7-8 ਮਹੀਨਿਆਂ ਦੀ ਗਰਭਵਤੀ ਸੀ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੇ ਸਥਾਨ ਦਾ ਜਾਇਜਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

Related Post