ਵਿਜੀਲੈਂਸ ਵਿਭਾਗ ਨੇ ਥਾਣਾ ਘੱਲ ਖੁਰਦ ਵਿਖੇ ਤਾਇਨਾਤ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra December 4th 2019 10:50 AM

ਵਿਜੀਲੈਂਸ ਵਿਭਾਗ ਨੇ ਥਾਣਾ ਘੱਲ ਖੁਰਦ ਵਿਖੇ ਤਾਇਨਾਤ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਫ਼ਿਰੋਜ਼ਪੁਰ : ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਨੇ ਬੀਤੀ ਦੇਰ ਸ਼ਾਮ ਡੀ.ਐੱਸ.ਪੀ. ਹਰਿੰਦਰ ਸਿੰਘ ਡੋਡ ਦੀ ਅਗਵਾਈ 'ਚ ਥਾਣਾ ਘੱਲ ਖੁਰਦ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸਨੂੰ ਸ਼ਿਕਾਇਤ ਕਰਤਾਸਤਨਾਮ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕਰਮੂੰਵਾਲਾ ਦੀ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।

Firozpur vigilance department ASI Bribe taking Arrested ਵਿਜੀਲੈਂਸ ਵਿਭਾਗ ਨੇ ਥਾਣਾ ਘੱਲ ਖੁਰਦ ਵਿਖੇ ਤਾਇਨਾਤ ASI ਨੂੰਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾਸਤਨਾਮ ਸਿੰਘ ਦਾ ਸਿੰਚਾਈ ਵਿਭਾਗ ਦੇ ਐੱਸਡੀਓ ਨਾਲ ਕਿਸੇ ਮਾਮਲੇ 'ਚ ਵਿਵਾਦ ਚੱਲ ਰਿਹਾ ਸੀ ਤੇ ਉਸਨੇ ਉਕਤ ਐੱਸਡੀਓ ਖਿਲਾਫ ਐੱਸਐੱਸਪੀ. ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਹੋਈ ਸੀ। ਜਿਸਦੀ ਪੜਤਾਲਪੁਲਿਸ ਥਾਣਾ ਘੱਲ ਖ਼ੁਰਦ ਅੰਦਰ ਤਾਇਨਾਤ ਏ.ਐੱਸ.ਆਈ. ਮਲਕੀਤ ਸਿੰਘ ਕੋਲ ਸੀ। ਜਿਸ ਦੀ ਪੜਤਾਲ ਨੂੰ ਲੈ ਕੇ ਉਕਤ ਥਾਣੇਦਾਰ ਉਸ ਕੋਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸਦਾ ਸੌਦਾ 3000 ਰੁਪਏ ਵਿਚ ਤਹਿ ਹੋ ਗਿਆ ਸੀ।

Firozpur vigilance department ASI Bribe taking Arrested ਵਿਜੀਲੈਂਸ ਵਿਭਾਗ ਨੇ ਥਾਣਾ ਘੱਲ ਖੁਰਦ ਵਿਖੇ ਤਾਇਨਾਤ ASI ਨੂੰਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਸ਼ਿਕਾਇਤ ਕਰਤਾਸਤਨਾਮ ਸਿੰਘ ਨੇ ਤੰਗ ਆ ਕੇ ਵਿਜੀਲੈਂਸ ਪੁਲਿਸ ਥਾਣੇ ਫ਼ਿਰੋਜ਼ਪੁਰ ਸ਼ਿਕਾਇਤ ਦਰਜ ਕਰਵਾਈ। ਇਸ ਦੌਰਾਨ ਵਿਜੀਲੈਂਸ ਵਲੋਂ ਹਰਿੰਦਰ ਸਿੰਘ ਡੋਡ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਉਰੋ ਰੇਂਜ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪੁਲਿਸ ਥਾਣਾ ਘੱਲ ਖ਼ੁਰਦ ਅੰਦਰ ਬੈਠੇ ਏ.ਐੱਸ.ਆਈ ਮਲਕੀਤ ਸਿੰਘ ਵਲੋਂ ਮੁੱਦਈ ਸਤਨਾਮ ਸਿੰਘ ਪਾਸੋਂ 3 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਹੈ।

-PTCNews

Related Post