ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਸ਼ਰਧਾਂਜਲੀ

By  Jashan A August 16th 2019 12:21 PM

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਸ਼ਰਧਾਂਜਲੀ,ਚੰਡੀਗੜ੍ਹ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ 'ਤੇ ਜਿਥੇ ਸਾਰਾ ਦੇਸ਼ ਉਹਨਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰ ਰਿਹਾ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਨੂੰ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ਼ਰਧਾਂਜਲੀ ਭੇਟ ਕਰਦਾ ਹੈ। ਉਹ ਇੱਕ ਸੱਚੇ ਆਗੂ ਸਨ ਜਿਨ੍ਹਾਂ ਦੇ ਦ੍ਰਿੜ੍ਹ ਇਰਾਦੇ ਤੇ ਸ਼ਬਦਾਂ ਦੀ ਮਿਠਾਸ ਨੇ ਭਾਰਤ ਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਦਿਲ ਜਿੱਤੇ। ਉਸ ਕਵੀ ਪ੍ਰਧਾਨ ਮੰਤਰੀ ਨੇ ਸਾਡੇ ਲਈ ਬਹੁਤ ਵੱਡੀਆਂ ਮਿਸਾਲਾਂ ਕਾਇਮ ਕੀਤੀਆਂ ਹਨ"।

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਵਿਸ਼ਵ ਦੇ ਪ੍ਰਸ਼ੰਸਕ ਰਾਜ ਨੇਤਾ ਸ਼੍ਰੀ ਅਟਲ ਬਿਹਾਰੀ ਵਾਜਪਾਈ ਜੀ ਨੂੰ ਦਿਲੋਂ ਸ਼ਰਧਾਂਜਲੀ, ਉਨ੍ਹਾਂ ਦੀ ਬਰਸੀ 'ਤੇ ਅਸੀਂ ਜਨਤਾ ਦੇ ਨੇਤਾ ਨੂੰ ਸਲਾਮ ਕਰਦੇ ਹਾਂ "।

ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 5.05 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਹ 93 ਸਾਲਾਂ ਦੇ ਸਨ।

-PTC News

Related Post