ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ’ਚ ਸਜਾਇਆ ਜਾਵੇਗਾ ਨਗਰ ਕੀਰਤਨ

By  Shanker Badra August 13th 2020 04:14 PM -- Updated: August 13th 2020 07:16 PM

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ’ਚ ਸਜਾਇਆ ਜਾਵੇਗਾ ਨਗਰ ਕੀਰਤਨ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕੋਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ’ਚ ਸਜਾਇਆ ਜਾਵੇਗਾ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ ਪਰੰਤੂ ਕੋਰੋਨਾ ਕਾਰਨ ਇਸ ਵਾਰ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕੇਵਲ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਅਲੌਕਿਕ ਨਗਰ ਕੀਰਤਨ ਦਾ ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ 'ਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ ਅਤੇ ਸੰਗਤਾਂ ਘਰ ਬੈਠੇ ਇਸ ਨਗਰ ਕੀਰਤਨ ਨਾਲ ਜੁੜ ਸਕਣਗੀਆਂ। ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਕੇਤਿਕ ਰੂਪ 'ਚ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ।

-PTCNews

Related Post