ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹੋਇਆ ਸੰਪਨ

By  Shanker Badra August 31st 2019 12:24 PM

ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹੋਇਆ ਸੰਪਨ:ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

Sri Guru Granth Sahib Ji First Prakash Purb Gurdwara Sri Ramsar Sahib To Nagar Kirtan ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹੋਇਆ ਸੰਪਨ

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮੇ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ’ਚ ਸੁਸ਼ੋਭਿਤ ਕੀਤਾ।

Sri Guru Granth Sahib Ji First Prakash Purb Gurdwara Sri Ramsar Sahib To Nagar Kirtan First Prakash Purb Gurdwara Sri Ramsar Sahib To Start Nagar Kirtan Sri Darbar Sahib END

ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਮਾਹੌਲ ਨੂੰ ਖੂਬਸੂਰਤ ਬਣਾ ਰਹੀ ਸੀ। ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।

First Prakash Purb Gurdwara Sri Ramsar Sahib To Start Nagar Kirtan Sri Darbar Sahib END ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹੋਇਆ ਸੰਪਨ

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ।

Sri Guru Granth Sahib Ji First Prakash Purb Gurdwara Sri Ramsar Sahib To Nagar Kirtan ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹੋਇਆ ਸੰਪਨ

ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

-PTCNews

Related Post