ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਇੱਕ ਜੀਸੀਓ ਸਣੇ 4 ਜਵਾਨ ਸ਼ਹੀਦ

By  Riya Bawa October 11th 2021 03:58 PM -- Updated: October 11th 2021 04:03 PM

Jammu and Kashmir: ਜੰਮੂ-ਕਸ਼ਮੀਰ ਵਿਚ ਅੱਤਵਾਦੀ ਵਿਰੋਧੀ ਮੁਹਿੰਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਇੱਕ ਜੇਸੀਓ ਅਤੇ 4 ਜਵਾਨ ਸ਼ਹੀਦ ਹੋ ਗਏ ਹਨ। ਇਸ ਇਲਾਕੇ ਵਿੱਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਇਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ। ਮੁਕਾਬਲਾ ਅਜੇ ਜਾਰੀ ਹੈ। ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਸੋਮਵਾਰ ਨੂੰ ਜੰਮੂ -ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੋਰਾ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ ਅਤੇ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ।

Jammu and Kashmir: Terrorists attack BSF convoy in Kulgam | India News – India TV

ਦੱਸ ਦੇਈਏ ਕਿ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਵੈਰੀਨਾਗ ਖੇਤਰ ਦੇ ਖਗੁੰਡ ਵਿਖੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਹ ਕਾਰਵਾਈ ਮੁਠਭੇੜ ਵਿੱਚ ਬਦਲ ਗਈ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਫੋਰਸ ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਵੀ ਦਿੱਤਾ।

Jammu and Kashmir terrorist attack: Srinagar dhaba owner's son injured, incident near hotel of 23 foreign envoys | India News | Zee News

ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਕੀਤਾ, “ਮਾਰੇ ਗਏ ਅੱਤਵਾਦੀ ਦੀ ਪਛਾਣ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਟੀਆਰਐਫ) ਦੇ ਇਮਤਿਆਜ਼ ਅਹਿਮਦ ਡਾਰ ਵਜੋਂ ਹੋਈ ਹੈ। ਉਹ ਹਾਲ ਹੀ ਵਿੱਚ ਸ਼ਾਹਗੁੰਡ ਬਾਂਦੀਪੋਰਾ ਵਿੱਚ ਇੱਕ ਨਾਗਰਿਕ ਦੀ ਹੱਤਿਆ ਵਿੱਚ ਸ਼ਾਮਲ ਸੀ।

Srinagar terrorist attack Jammu Kashmir CRPF party attacked | India News – India TV

-PTC News

Related Post