ਬੰਬ ਦੇ ਧਮਾਕੇ ਨਾਲ ਦਹਿਲਿਆ ਪਟਨਾ, ਘਰ 'ਚ ਹੋਏ ਵਿਸਫੋਟ ਕਾਰਨ 5 ਲੋਕ ਜ਼ਖਮੀ

By  Jashan A February 10th 2020 10:52 AM

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਸਥਿਤ ਇੱਕ ਘਰ 'ਚ ਬੰਬ ਧਮਾਕਾ ਹੋਣ ਕਾਰਨ 5 ਲੋਕ ਜ਼ਖਮੀ ਹੋ ਗਏ ਹਨ। ਇਸ ਹਾਦਸੇ ਮਗਰੋਂ ਸਥਾਨਕ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜ਼ਖਮੀਆਂ 'ਚ ਇੱਕ ਬਜ਼ੁਰਗ ਵੀ ਸ਼ਾਮਿਲ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਫਿਲਹਾਲ ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਸਥਾਨਕ ਪੁਲਿਸ ਮੁਤਾਬਕ ਅਜਿਹਾ ਲੱਗਦਾ ਹੈ ਕਿ ਬੰਬ ਘਰ 'ਚ ਰੱਖਿਆ ਗਿਆ ਸੀ, ਜੋ ਕਿ ਫਟ ਗਿਆ, ਜਿਸ ਕਾਰਨ ਦੋ ਘਰਾਂ ਨੂੰ ਨੁਕਸਾਨ ਪੁੱਜਾ ਹੈ।

ਹੋਰ ਪੜ੍ਹੋ: ਨਸ਼ਾ ਤਸਕਰੀ 'ਚ ਔਰਤਾਂ ਵੀ ਸਰਗਰਮ, ਜਲੰਧਰ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਣੇ 1 ਮਹਿਲਾ ਗ੍ਰਿਫਤਾਰ

https://twitter.com/ANI/status/1226717957893451779?s=20

ਦੱਸਿਆ ਜਾ ਰਿਹਾ ਹੈ ਕਿ ਧਮਾਕੇ ਦੀ ਗੂੰਜ ਕਾਫੀ ਦੂਰ ਤੱਕ ਸੁਣਾਈ ਦਿੱਤੀ ਤੇ ਇਸ ਵਿਸਫੋਟ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਿਵੇਂ ਹੀ ਸਥਾਨਕ ਪੁਲਿਸ ਨੂੰ ਇਸ ਧਮਾਕੇ ਬਾਰੇ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ।

ਫਿਲਹਾਲ ਸਥਾਨਕ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਮਕਾਨ 'ਚ ਇੱਕ ਕਿਰਾਏਦਾਰ ਰਹਿੰਦਾ ਸੀ ਜੋ ਆਟੋ ਰਿਕਸ਼ਾ ਚਲਾਉਂਦਾ ਸੀ। ਇਸ ਮਕਾਨ ਦੀ ਮਾਲਕਿਨ ਮੁਤਾਬਕ ਉਹਨਾਂ ਦੇ ਘਰ 'ਚ ਕਿਰਾਏਦਾਰ ਪਿਛਲੇ 2 ਮਹੀਨਿਆਂ ਤੋਂ ਰਹਿ ਰਿਹਾ ਸੀ।

-PTC News

Related Post