ਦੀਵਾਲੀ ਦੀ ਰਾਤ ਕਾਰ ਦਰੱਖਤ ਨਾਲ ਟਕਰਾਈ, ਪੰਜ ਨੌਜਵਾਨਾਂ ਦੀ ਹੋਈ ਮੌਤ

By  Riya Bawa November 5th 2021 04:20 PM

ਕੁਰੂਕਸ਼ੇਤਰ: ਦੀਵਾਲੀ ਦੀ ਰਾਤ ਹਰਿਆਣਾ ਤੋਂ ਇਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਥੇ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਨਲਵੀ ਕੋਲ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ ਗੋਲਡੀ, ਗੁਰਮੀਤ, ਅੰਕਿਤ, ਬ੍ਰਿਜਪਾਲ ਤੇ ਵਿਸ਼ਾਲ ਵਜੋਂ ਹੋਈ ਹੈ। ਹਾਦਸੇ ਵਿੱਚ ਮਾਰੇ ਗਏ ਲੋਕ ਆਸ-ਪਾਸ ਦੇ ਇਲਾਕੇ ਦੇ ਵਸਨੀਕ ਸਨ।

ਪੁਲਿਸ ਮੁਤਾਬਕ ਕੁਰੂਕਸ਼ੇਤਰ ਦੇ ਸ਼ਾਹਬਾਦ ਸਬ-ਡਿਵੀਜ਼ਨ ਦੇ ਪਿੰਡ ਨਲਵੀ ਕੋਲ ਰਾਜ ਮਾਰਗ 'ਤੇ ਤੇਜ਼ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕ੍ਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ।

-PTC News

Related Post