ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਲਵੇਗੀ ਜਾਇਜ਼ਾ

By  Jashan A September 12th 2019 01:15 PM

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਲਵੇਗੀ ਜਾਇਜ਼ਾ,ਮੋਹਾਲੀ: ਪਿਛਲੇ ਦਿਨੀਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਆ ਗਿਆ ਸੀ, ਜਿਸ ਕਾਰਨ ਲੋਕਾਂ ਦੇ ਘਰ ਤਬਾਹ ਹੋ ਗਈ ਅਤੇ ਸੈਂਕੜੇ ਏਕੜ ਫ਼ਸਲ ਨੁਕਸਾਨੀ ਗਈ।

Center Team ਵੱਡੇ ਪੱਧਰ 'ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰੀ ਟੀਮ ਪੰਜਾਬ ਪਹੁੰਚ ਗਈ ਹੈ। ਇਸ ਟੀਮ ਦੀ ਅਗਵਾਈ ਗ੍ਰਹਿ ਮਾਮਲਿਆਂ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਨੇ ਕੀਤੀ।

ਹੋਰ ਪੜ੍ਹੋ: ਗਾਰਡੀਅਨਜ਼ ਆਫ ਗਵਰਨੈਂਸ ਸਕੀਮ ਤਿੰਨ ਹੋਰ ਜ਼ਿਲਿਆਂ ’ਚ ਲਾਗੂ ਕਰਨ ਨੂੰ ਝੰਡੀ

Center Teamਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਮਾਲੀਆ) ਕੇ. ਬੀ. ਐੱਸ. ਸਿੱਧੂ ਵਲੋਂ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੇ ਗਏ ਰਾਹਤ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।ਮਿਲੀ ਜਾਣਕਾਰੀ ਮੁਤਾਬਕ 13 ਸਤੰਬਰ ਨੂੰ ਰੋਪੜ, ਸ੍ਰੀ ਆਨੰਦਪੁਰ ਸਾਹਿਬ, ਕਪੂਰਥਲਾ ਅਤੇ ਜਲੰਧਰ ਦੇ ਪਿੰਡਾਂ 'ਚ ਹੋਏ ਨੁਕਸਾਨ ਦਾ ਅੰਦਾਜਾ ਲਾਵੇਗੀ।

-PTC News

Related Post