ਪੰਜਾਬ 'ਚ ਹੜ੍ਹ ਦਾ ਕਹਿਰ: ਫ਼ਸਲਾਂ ਦੇ ਭਾਰੀ ਨੁਕਸਾਨ ਕਾਰਨ ਮੁੱਖ ਮੰਤਰੀ ਵੱਲੋਂ ਦਿੱਤੇ ਗਿਰਦਾਵਰੀ ਦੇ ਹੁਕਮ

By  Riya Bawa September 12th 2021 11:15 AM -- Updated: September 12th 2021 11:16 AM

ਅੰਮ੍ਰਿਤਸਰ: ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਬਾਰਸ਼ ਦਾ ਕਹਿਰ ਹੈ। ਇਸ ਵਿਚਾਲੇ ਤਰਨਤਾਰਨ ਵਿਚ ਭਾਰੀ ਮੀਂਹ ਕਾਰਨ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ। ਇਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।

Heavy rainfall to continue in Delhi-NCR and Punjab

ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ 'ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ।

Captain Amarinder Singh

ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ 'ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

-PTC News

Related Post