ਕੇਂਦਰੀ ਵਿੱਤ ਮੰਤਰੀ ਵੱਲੋਂ ਅੱਜ ਐਲਾਨਿਆ ਜਾਵੇਗਾ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਬਲਿਊ ਪ੍ਰਿੰਟ

By  Shanker Badra May 13th 2020 11:18 AM

ਕੇਂਦਰੀ ਵਿੱਤ ਮੰਤਰੀ ਵੱਲੋਂ ਅੱਜ ਐਲਾਨਿਆ ਜਾਵੇਗਾ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਬਲਿਊ ਪ੍ਰਿੰਟ:ਨਵੀਂ ਦਿੱਲੀ : ਕੋਰੋਨਾ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੈਕੇਜ ਨਾਲ ਆਰਥਿਕਤਾ ਦੀ ਕਾਰ ਟਰੈਕ 'ਤੇ ਚੱਲਣੀ ਸ਼ੁਰੂ ਹੋ ਜਾਵੇਗੀ।

ਇਸ ਸਮੇਂ ਦੌਰਾਨ ਉਨ੍ਹਾਂ ਨੇ ਤਾਲਾਬੰਦੀ ਦੇ ਚੌਥੇ ਪੜਾਅ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ, ਇਹ ਨਵੀਂ ਦਿੱਖ ਅਤੇ ਨਵੇਂ ਨਿਯਮਾਂ ਨਾਲ ਹੋਵੇਗਾ। ਇਸ ਦੀ ਜਾਣਕਾਰੀ 18 ਮਈ ਤੋਂ ਪਹਿਲਾਂ ਦਿੱਤੀ ਜਾਏਗੀ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਤੋਂ ਪੈਕੇਜ ਦਾ ਵਿਸਥਾਰ ਨਾਲ ਵੇਰਵਾ ਦੇਣਗੇ।

ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪ੍ਰਧਾਨ ਮੰਤਰੀ ਦੁਆਰਾ ਬੀਤੀ ਰਾਤ ਕੋਰੋਨਾ ਵਾਇਰਸ ਨੂੰ ਲੈ ਕੇ ਐਲਾਨੇ ਗਏ ਆਰਥਿਕ ਪੈਕੇਜ ਦੇ ਬਲਿਊ ਪ੍ਰਿੰਟ ਦਾ ਐਲਾਨ ਕੀਤਾ ਜਾਵੇਗਾ। ਇਹ ਆਰਥਿਕ ਪੈਕੇਜ ਕਿੱਥੇ ਅਤੇ ਕਿਵੇਂ ਵਰਤੇਗਾ ਇਸ ਬਾਰੇ ਜਾਣਕਾਰੀ ਅੱਜ ਵਿੱਤ ਮੰਤਰਾਲੇ ਦੁਆਰਾ ਦਿੱਤੀ ਜਾਵੇਗੀ।

ਦੱਸ ਦਈਏ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਵੱਖ ਵੱਖ ਵਰਗ ਦੇ ਲੋਕਾਂ ਲਈ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਸੀ। ਪੀਐਮ ਮੋਦੀ ਨੇ ਕਿਹਾ ਕਿ 20 ਲੱਖ ਕਰੋੜ ਰੁਪਏ ਦਾ ਇਹ ਪੈਕੇਜ ਭਾਰਤ ਦੇ ਕੁਲ ਘਰੇਲੂ ਉਤਪਾਦ ਦਾ 10 ਪ੍ਰਤੀਸ਼ਤ ਹੈ।

-PTCNews

Related Post